- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸ਼ਨਗੜ੍ਹ ਦੇ ਸਾਰੇ ਪੀਜੀ ਮਾਲਕ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਕਰਵਾਉਣ ਲਾਜ਼ਮੀਂ-ਚੌੰਕੀ ਇੰਚਾਰਜ ਹਰਦੀਪ ਸਿੰਘ

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ
ਜਲੰਧਰ ਪੁਲਿਸ ਦਿਹਾਤੀ ਦੇ ਥਾਣਾ ਕਰਤਾਰਪੁਰ ਅਧੀਨ ਆਉਂਦੀ ਪੁਲਿਸ ਚੌਕੀ ਕਿਸ਼ਨਗੜ੍ਹ ਦੇ ਇੰਚਾਰਜ ਏਐੱਸਆਈ ਹਰਦੀਪ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸ਼ਨਗੜ੍ਹ ਵਿਖੇ ਬਣੇ ਹੋਏ ਪੀਜੀ ਜਿਨ੍ਹਾਂ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀ ਰਹਿੰਦੇ ਹਨ। ਉਨ੍ਹਾਂ ਦੇ ਮਾਲਕਾਂ ਨੂੰ ਸਾਰੇ ਵਿਦਿਆਰਥੀਆਂ ਦੀ ਪੁਲਿਸ ਚੌਕੀ ਕਿਸ਼ਨਗੜ੍ਹ ਵਿਖੇ ਰਜਿਸਟਰੇਸ਼ਨ ਕਰਵਾਉਣਾ ਜ਼ਰੂਰੀ ਹੈ। ਜੇ ਵਿਦਿਆਰਥੀ ਕੋਈ ਗੈਰ ਕਾਨੂੰਨੀ ਕੰਮ ਕਰਦਾ ਹੈ ਜਾਂ ਕਿਸੇ ਵਾਰਦਾਤ ਵਿੱਚ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਕਤ ਦੇ ਨਾਲ-ਨਾਲ ਪੀਜੀ ਮਾਲਕ ਦੇ ਉੱਪਰ ਵੀ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ। ਚੌਕੀ ’ਚ ਸਾਰੇ ਹੀ ਪੀਜੀ ਮਾਲਕਾਂ ਨੂੰ ਬੁਲਾ ਕੇ ਗਾਈਡਲਾਈਨ ਤੇ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਚੌਕੀ ਇੰਚਾਰਜ ਏਐੱਸਆਈ ਹਰਦੀਪ ਸਿੰਘ ਨੇ ਦੱਸਿਆ ਕਿ ਇਲਾਕੇ ਦੇ ਵਿੱਚ ਗੈਰ ਕਾਨੂੰਨੀ ਧੰਦੇ ਕਰਨ ਵਾਲੇ ਅਤੇ ਸਮਾਜ ਵਿਰੋਧੀ ਅਨਸਰਾਂ ਸਮੇਤ ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਪਾਉਣ ਵਾਲੇ, ਰਾਤ ਸਮੇਂ ਬਿਨਾਂ ਮਤਲਬ ਤੋਂ ਹੁੱਲੜਬਾਜ਼ੀ ਕਰਨ ਵਾਲੇ, ਗੱਡੀਆਂ ਤੇ ਹੂਟਰ ਤੇ ਸਾਇਰਨ ਵਜਾਉਣ ਵਾਲਿਆਂ ਸਮੇਤ ਬਿਨਾਂ ਨੰਬਰ ਪਲੇਟਾਂ ਤੋਂ ਮੋਟਰਸਾਈਕਲ ਚਲਾਉਣ ਵਾਲਿਆਂ ਦੇ ਉੱਪਰ ਵੀ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।