- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਖਟਕੜ ਕਲਾਂ ਪਹੁੰਚੇ ਸੇਂਟ ਸੋਲਜਰ ਗਰੁੱਪ ਦੇ ਵਿਦਿਆਰਥੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੇ ਸ਼ਹੀਦ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਦਾ ਦੌਰਾ ਕੀਤਾ। ਖਟਕੜ ਕਲਾਂ ਵਿਖੇ ਵਿਦਿਆਰਥੀਆਂ ਨੇ ਭਾਰਤ ਦੇ ਆਜ਼ਾਦੀ ਸੰਗਰਾਮ ’ਚ ਸ਼ਹੀਦ ਭਗਤ ਸਿੰਘ ਜੀ ਦੇ ਯੋਗਦਾਨ, ਉਨ੍ਹਾਂ ਦੀ ਗਹਿਰੀ ਦੇਸ਼ਭਗਤੀ ਤੇ ਹਿੰਮਤ, ਬਰਾਬਰੀ, ਨਿਆਂ ਤੇ ਨਿਸ਼ਕਾਮ ਸੇਵਾ ਦੇ ਆਦਰਸ਼ਾਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਬਾਰੇ ਜਾਣਕਾਰੀ ਹਾਸਲ ਕੀਤੀ। ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਜੀ ਨੂੰ ਭਾਵਪੂਰਵਕ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਇਹ ਸਮਝਣ ਦਾ ਮੌਕਾ ਵੀ ਮਿਲਿਆ ਕਿ ਕੌਮੀ ਨਾਇਕਾਂ ਨੂੰ ਯਾਦ ਕਰਨਾ ਸਿਰਫ਼ ਉਨ੍ਹਾਂ ਦੇ ਜਨਮ ਦਿਵਸ ਮਨਾਉਣ ਤੱਕ ਸੀਮਿਤ ਨਹੀਂ ਹੈ, ਸਗੋਂ ਉਨ੍ਹਾਂ ਦੇ ਜੀਵਨ ਨਾਲ ਜੁੜੇ ਮੁੱਲਾਂ ਤੇ ਜ਼ਿੰਮੇਵਾਰੀਆਂ ਨੂੰ ਸਮਝਣਾ ਵੀ ਉਤਨਾ ਹੀ ਮਹੱਤਵਪੂਰਨ ਹੈ। ਗਰੁੱਪ ਚੇਅਰਪਰਸਨ ਸੰਗੀਤਾ ਚੋਪੜਾ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਪ੍ਰੇਰਣਾ ਲੈਣ ਤੇ ਸਮਾਜ ਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਨੌਜਵਾਨ ਪੀੜ੍ਹੀ ਇਕ ਜ਼ਿੰਮੇਵਾਰ, ਅਨੁਸ਼ਾਸਿਤ, ਸੰਵੇਦਨਸ਼ੀਲ ਤੇ ਸਮਰਪਿਤ ਨਾਗਰਿਕ ਬਣ ਕੇ ਆਜ਼ਾਦੀ ਘੁਲਾਟੀਆਂ ਦੀ ਵਿਰਾਸਤ ਨੂੰ ਅੱਗੇ ਵਧਾ ਸਕਦੀ ਹੈ।