ਵਿਦਿਆਰਥੀਆਂ ਨੇ ਰੇਲ ਕੋਚ ਫੈਕਟਰੀ ਦਾ ਕੀਤਾ ਦੌਰਾ
ਮੇਹਰ ਚੰਦ ਪੌਲੀਟੈਕਨਿਕ ਕਾਲਜ ਦੇ ਆਟੋਮੋਬਾਈਲ ਵਿਭਾਗ ਦੇ ਵਿਦਿਆਰਥੀਆਂ ਨੇ ਰੇਲ ਕੋਚ ਫੈਕਟਰੀ, ਕਪੂਰਥਲਾ ਦਾ ਦੌਰਾ ਕੀਤਾ
Publish Date: Tue, 16 Sep 2025 06:22 PM (IST)
Updated Date: Tue, 16 Sep 2025 06:23 PM (IST)
ਡਿਪਟੀ ਚੀਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਮੇਹਰ ਚੰਦ ਪੌਲੀਟੈਕਨਿਕ ਕਾਲਜ ਦੇ ਆਟੋਮੋਬਾਈਲ ਵਿਭਾਗ ਦੇ ਵਿਦਿਆਰਥੀਆਂ ਨੇ ਰੇਲ ਕੋਚ ਫੈਕਟਰੀ, ਕਪੂਰਥਲਾ ਦਾ ਦੌਰਾ ਕੀਤਾ। ਜਾਣਕਾਰੀ ਸਾਂਝੀ ਕਰਦਿਆਂ ਗੌਰਵ ਸ਼ਰਮਾ ਨੇ ਦੱਸਿਆ ਕਿ ਅਜਿਹੇ ਯਤਨ ਕਲਾਸਰੂਮ ਅਧਿਐਨ ਤੇ ਉਦਯੋਗਿਕ ਅਮਲਾਂ ਵਿਚਕਾਰ ਪੈਂਦੇ ਅੰਤਰ ਨੂੰ ਘਟਾਉਣ ’ਚ ਮਦਦਗਾਰ ਸਾਬਤ ਹੁੰਦੇ ਹਨ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਵੀ ਵਿਭਾਗ ਦੀ ਕੋਸ਼ਿਸ਼ ਦੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਨੂੰ ਅਜਿਹੇ ਤਕਨੀਕੀ ਤੇ ਸਿੱਖਿਆਤਮਕ ਪ੍ਰੋਗਰਾਮਾਂ ’ਚ ਹਿੱਸਾ ਲੈਣ ਲਈ ਉਤਸ਼ਾਹਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਦੌਰੇ ਦੌਰਾਨ ਰੇਲ ਕੋਚ ਫੈਕਟਰੀ ਦੇ ਇਕ ਮੁਲਾਜ਼ਮ ਨੇ ਵਿਦਿਆਰਥੀਆਂ ਨੂੰ ਫੈਕਟਰੀ ’ਚ ਬਣਾਏ ਜਾਣ ਵਾਲੇ ਵੱਖ-ਵੱਖ ਉਤਪਾਦਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਫੈਕਟਰੀ ਦਾ ਦੌਰਾ ਕਰਵਾਇਆ ਤੇ ਕੋਚ ਨਿਰਮਾਣ ’ਚ ਵਰਤੀਆਂ ਜਾ ਰਹੀਆਂ ਨਵੀਆਂ ਤਕਨੀਕਾਂ ਬਾਰੇ ਵੀ ਦੱਸਿਆ। ਇਸ ਦੌਰੇ ’ਚ ਵਿਭਾਗ ਦੇ ਲੈਕਚਰਰ ਸੁਧਾਂਸ਼ੂ ਨਾਗਪਾਲ ਤੇ ਹਰਪ੍ਰੀਤ ਸਿੰਘ ਨੇ ਵੀ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ ਤੇ ਦੌਰੇ ਨੂੰ ਸਫਲ ਬਣਾਇਆ।