ਡੀਸੀਜੇ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਮਾਰੀਆਂ ਮੱਲਾਂ
ਅਮਰਜੀਤ ਸਿੰਘ ਵੇਹਗਲ, ਪੰਜਾਬੀ
Publish Date: Sat, 16 May 2026 09:41 PM (IST)
Updated Date: Sat, 16 May 2026 09:42 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਦੋਆਬਾ ਕਾਲਜ ਕੈਂਪਸ ਸਥਿਤ ਡੀਜੀਜੇ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਸਾਇੰਸ, ਕਾਮਰਸ ਤੇ ਆਰਟਸ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੀ 10+2 ਦੀ ਪ੍ਰੀਖਿਆ ਵਿਚ ਵਧੀਆ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਡਾ. ਪ੍ਰਦੀਪ ਭੰਡਾਰੀ ਨੇ ਦੱਸਿਆ ਕਿ ਕੁੱਲ 172 ਵਿਦਿਆਰਥੀਆਂ ਨੇ 10+2 ਦੀ ਪ੍ਰੀਖਿਆ ਦਿਤੀ ਸੀ, ਜਿਨ੍ਹਾਂ ਵਿੱਚੋਂ 143 ਵਿਦਿਆਰਥੀਆਂ ਨੇ ਪਹਿਲਾ ਦਰਜਾ ਅਤੇ 20 ਵਿਦਿਆਰਥੀਆਂ ਨੇ 80 ਫ਼ੀਸਦੀ ਅੰਕ ਪ੍ਰਾਪਤ ਕੀਤੇ। ਡਾ. ਭੰਡਾਰੀ ਨੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਡੀਜੀਜੇ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਪਾਸ ਫ਼ੀਸਦੀ 99.58 ਰਿਹਾ, ਜੋ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਪਾਸ ਫ਼ੀਸਦੀ 91.46 ਤੋਂ ਜ਼ਿਆਦਾ ਹੈ। ਸਾਇੰਸ ਦੇ ਸਕਸ਼ਮ ਕੁਮਾਰ ਨੇ 88.4 ਫ਼ੀਸਦੀ ਅੰਕ ਪ੍ਰਾਪਤ ਕਰ ਕਾਲਜੀਏਟ ’ਚ ਪਹਿਲਾ, ਸ਼ਿਵਮ ਨੇ 85 ਫ਼ੀਸਦੀ ਅੰਕ ਪ੍ਰਾਪਤ ਕਰ ਦੂਜਾ ਤੇ ਪੁਨਿਤ ਪਾਲ ਨੇ 84.2 ਫ਼ੀਸਦੀ ਅੰਕ ਪ੍ਰਾਪਤ ਕਰ ਤੀਜਾ ਸਥਾਨ ਹਾਸਲ ਕੀਤਾ। ਕਾਮਰਸ ਦੇ ਰਿਸ਼ਬ ਕਪੂਰ ਨੇ 88.8 ਫ਼ੀਸਦੀ ਅੰਕ ਪ੍ਰਾਪਤ ਕਰ ਪਹਿਲਾ, ਅਨਿਰੁਧ 87.8 ਫ਼ੀਸਦੀ ਅੰਕ ਪ੍ਰਾਪਤ ਕਰ ਦੂਜਾ ਅਤੇ ਨੀਵ ਨੇ 84.6 ਫ਼ੀਸਦੀ ਅੰਕ ਪ੍ਰਾਪਤ ਕਰ ਤੀਜਾ ਸਥਾਨ ਪ੍ਰਾਪਤ ਕੀਤਾ। ਆਰਟਸ ਦੇ ਵਿਦਿਆਰਥੀ ਅਰੁਣ ਕੁਮਾਰ ਨੇ 79 ਫ਼ੀਸਦੀ ਅੰਕ ਪ੍ਰਾਪਤ ਕਰ ਪਹਿਲਾ, ਹਰਮਨਪਾਲ ਨੇ 77.6 ਫ਼ੀਸਦੀ ਅੰਕ ਪ੍ਰਾਪਤ ਕਰ ਦੂਜਾ ਤੇ ਰਮਨਦੀਪ ਨੇ 75 ਫ਼ੀਸਦੀ ਅੰਕ ਪ੍ਰਾਪਤ ਕਰ ਤੀਜਾ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਡਾ. ਪ੍ਰਦੀਪ ਭੰਡਾਰੀ ਨੇ ਇਸ ਉਪਲਬੱਧੀ ਲਈ ਪ੍ਰੋ. ਗੁਰਸਿਮਰਨ ਸਿੰਘ ਸਕੂਲ ਇੰਚਾਰਜ, ਹੋਣਹਾਰ ਵਿਦਿਆਰਥੀ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ।