- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ ਤੇ 70ਵੀਆਂ ਜੋਨਲ ਗੇਮਜ਼ ’ਚ ਲੈਂਡਮਾਰਕ ਸਕੂਲ ਭੋਗਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

-ਫੁੱਟਬਾਲ, ਖੋ-ਖੋ, ਬੈਡਮਿੰਟਨ, ਕ੍ਰਿਕਟ ਤੇ ਐਥਲੈਟਿਕਸ ’ਚ ਸ਼ਾਨਦਾਰ ਪ੍ਰਦਰਸ਼ਨ
ਗੁਰਪਾਲ ਸਿੰਘ ਸਾਬੀ, ਪੰਜਾਬੀ ਜਾਗਰਣ, ਭੋਗਪੁਰ : ਪਿਛਲੇ ਦਿਨੀਂ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ’ਚ ਲੈਂਡਮਾਰਕ ਸਕੂਲ ਭੋਗਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ’ਚ ਪੁਜ਼ੀਸ਼ਨਾਂ ਹਾਸਲ ਕੀਤੀਆਂ। ਸਕੂਲ ਦੇ ਲੜਕਿਆਂ ਨੇ ਅੰਡਰ-14 ਫੁੱਟਬਾਲ ’ਚ ਦੂਜਾ ਤੇ ਅੰਡਰ-17 ਫੁੱਟਬਾਲ ’ਚ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸਕੂਲ ਦੀਆਂ ਲੜਕੀਆਂ ਨੇ ਖੋ-ਖੋ ਮੁਕਾਬਲੇ ’ਚ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਲੜਕੀਆਂ ਨੇ ਬੈਡਮਿੰਟਨ ’ਚ ਦੂਜਾ ਤੇ 200 ਮੀਟਰ ਦੌੜ ’ਚ ਤੀਜਾ ਸਥਾਨ ਹਾਸਲ ਕੀਤਾ। ਲੜਕਿਆਂ ਨੇ ਅੰਡਰ-17 ਫੁੱਟਬਾਲ ’ਚ ਤੀਜਾ ਤੇ ਕ੍ਰਿਕਟ ’ਚ ਦੂਜਾ ਸਥਾਨ ਪ੍ਰਾਪਤ ਕੀਤਾ। ਐਥਲੈਟਿਕਸ ਮੁਕਾਬਲਿਆਂ ’ਚ ਹਰਵੀਰ ਸਿੰਘ ਨੇ 800 ਮੀਟਰ ਦੌੜ ’ਚ ਦੂਜਾ ਸਥਾਨ, ਕਰਮਨਵੀਰ ਨੇ 100 ਮੀਟਰ ਦੌੜ ’ਚ ਦੂਜਾ ਸਥਾਨ ਤੇ 100 ਮੀਟਰ ਰਿਲੇਅ ਦੌੜ ’ਚ ਵੀ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅਭਿਸ਼ੇਕ ਨੇ ਲੰਬੀ ਛਾਲ ’ਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਸੁਖਵਿੰਦਰ ਸਿੰਘ ਨੇ ਪ੍ਰਿੰਸੀਪਲ ਸੋਨਮ ਸ਼ਰਮਾ, ਪੀਟੀ ਅਧਿਆਪਕ ਅੰਮ੍ਰਿਤਪਾਲ ਸਿੰਘ ਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਜਿਹੜੇ ਵਿਦਿਆਰਥੀ ਸਟੇਟ ਪੱਧਰ ’ਤੇ ਪੁਜ਼ੀਸ਼ਨ ਹਾਸਲ ਕਰਨਗੇ, ਉਨ੍ਹਾਂ ਨੂੰ ਸਕਾਲਰਸ਼ਿਪ ਦਿੱਤੀ ਜਾਵੇਗੀ।