- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਦੇ ਵਿਦਿਆਰਥੀਆਂ ਨੇ ਨਸ਼ੇ ਦੀ ਰੋਕਥਾਮ ਦੀ ਮਹੱਤਤਾ ਨੂੰ ਉਜਾਗਰ ਕੀਤਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ ਫਾਰ ਵੂਮੈਨ ਦੇ ਰੈੱਡ ਰਿਬਨ ਕਲੱਬ ਨੇ ਪੀਜੀ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਨੁਕਸਾਨਦੇਹ ਪ੍ਰਭਾਵਾਂ ਪ੍ਰਤੀ ਸੰਵੇਦਨਸ਼ੀਲ ਬਣਾਉਣ ਤੇ ਐੱਚਆਈਵੀ/ਏਡਜ਼ ਬਾਰੇ ਜਾਗਰੂਕਤਾ ਨੂੰ ਉਤਸ਼ਾਹਤ ਕਰਨ ਲਈ ‘ਨਸ਼ਿਆਂ ਨੂੰ ਨਾਂਹ ਕਹੋ’ ਤੇ ‘ਏਡਜ਼ ਜਾਗਰੂਕਤਾ’ ਵਿਸ਼ਿਆਂ ’ਤੇ ਸਲੋਗਨ ਲਿਖਣ ਦੀ ਗਤੀਵਿਧੀ ਕਰਵਾਈ। ਇਸ ਗਤੀਵਿਧੀ ਨੇ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਤੇ ਇਕ ਸਿਹਤਮੰਦ, ਸੂਚਿਤ ਤੇ ਜ਼ਿੰਮੇਵਾਰ ਜੀਵਨ ਸ਼ੈਲੀ ਦੀ ਮਹੱਤਤਾ ਬਾਰੇ ਅਰਥਪੂਰਨ ਸੰਦੇਸ਼ ਦੇਣ ਲਈ ਇਕ ਰਚਨਾਤਮਕ ਪਲੇਟਫਾਰਮ ਪ੍ਰਦਾਨ ਕੀਤਾ। ਵਿਦਿਆਰਥੀਆਂ ਨੇ ਨਸ਼ੇ ਦੀ ਰੋਕਥਾਮ ਤੇ ਏਡਜ਼ ਜਾਗਰੂਕਤਾ ਦੀ ਮਹੱਤਤਾ ਨੂੰ ਉਜਾਗਰ ਕੀਤਾ। ਪ੍ਰਿੰਸੀਪਲ ਡਾ. ਸਰਬਜੀਤ ਕੌਰ ਰਾਏ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਤੇ ਕਾਲਜ ਦੇ ਰੈੱਡ ਰਿਬਨ ਕਲੱਬ ਦੇ ਪ੍ਰੋਗਰਾਮ ਅਫ਼ਸਰ ਡਾ. ਸਰਬਜੀਤ ਕੌਰ ਦੇ ਨਾਲ-ਨਾਲ ਫੈਸ਼ਨ ਡਿਜ਼ਾਈਨਿੰਗ ਦੇ ਪੀਜੀ ਵਿਭਾਗ ਦੀ ਮੁਖੀ ਮਨਜੀਤ ਕੌਰ, ਸਹਾਇਕ ਪ੍ਰੋਫੈਸਰ ਮਨਦੀਪ ਕੌਰ ਤੇ ਨੇਹਾ ਦੀ ਇਸ ਗਤੀਵਿਧੀ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸਮਰਪਿਤ ਯਤਨਾਂ ਲਈ ਸ਼ਲਾਘਾ ਕੀਤੀ।