ਵਿਦਿਆਰਥੀਆਂ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਕੀਤੇ ਦਰਸ਼ਨ
ਐੱਮਆਰ ਸਕੂਲ ਦੇ ਵਿਦਿਆਰਥੀਆਂ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਕੀਤੇ ਦਰਸ਼ਨ
Publish Date: Thu, 08 Oct 2026 07:09 PM (IST)
Updated Date: Thu, 08 Oct 2026 07:11 PM (IST)
-ਵਿਰਾਸਤ-ਏ-ਖ਼ਾਲਸਾ ਤੋਂ ਹਾਸਲ ਕੀਤਾ ਇਤਿਹਾਸਕ ਤੇ ਸੱਭਿਆਚਾਰਕ ਗਿਆਨ ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਐੱਮਆਰ ਇੰਟਰਨੈਸ਼ਨਲ ਸਕੂਲ, ਆਦਮਪੁਰ ਵੱਲੋਂ ਵਿਦਿਆਰਥੀਆਂ ਨੂੰ ਕਲਾਸਰੂਮ ਤੋਂ ਬਾਹਰ ਪ੍ਰਤੱਖ ਅਨੁਭਵ ਰਾਹੀਂ ਸਿੱਖਿਆ ਦੇਣ ਦੇ ਉਦੇਸ਼ ਨਾਲ ਧਾਰਮਿਕ ਤੇ ਵਿੱਦਿਅਕ ਯਾਤਰਾ ਕਰਵਾਈ ਗਈ। ਤੀਜੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ੍ਰੀ ਆਨੰਦਪੁਰ ਸਾਹਿਬ ਤੇ ਵਿਰਾਸਤ-ਏ-ਖ਼ਾਲਸਾ ਦਾ ਦੌਰਾ ਕੀਤਾ। ਵਿਰਾਸਤ-ਏ-ਖ਼ਾਲਸਾ ਵਿਖੇ ਵਿਦਿਆਰਥੀਆਂ ਨੇ ਸਿੱਖ ਇਤਿਹਾਸ, ਪੰਜਾਬ ਦੀ ਸੱਭਿਆਚਾਰਕ ਵਿਰਾਸਤ ਤੇ ਇਤਿਹਾਸਕ ਘਟਨਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੇ ਨਾਲ ਹੀ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨ ਕਰਕੇ ਵਿਦਿਆਰਥੀਆਂ ਨੇ ਇਸ ਪਵਿੱਤਰ ਸਥਾਨ ਦੇ ਇਤਿਹਾਸਕ ਤੇ ਅਧਿਆਤਮਿਕ ਮਹੱਤਵ ਨੂੰ ਸਮਝਿਆ। ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਪ੍ਰਸਾਦ ਵੀ ਛੱਕਿਆ। ਯਾਤਰਾ ਦਾ ਆਯੋਜਨ ਕੋਆਰਡੀਨੇਟਰ ਰੁਪਿੰਦਰ, ਨੀਰੂ, ਸੁਮਿਤੀ, ਰਮਨ ਕੁਮਾਰ ਤੇ ਰਵੀ ਕੁਮਾਰ ਦੀ ਦੇਖ-ਰੇਖ ਹੇਠ ਕੀਤਾ ਗਿਆ। ਅਧਿਆਪਕਾਂ ਨੇ ਵਿਦਿਆਰਥੀਆਂ ਦੀ ਸੁਰੱਖਿਆ, ਅਨੁਸ਼ਾਸਨ ਤੇ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਇਆ। ਸਕੂਲ ਦੇ ਪ੍ਰਿੰਸੀਪਲ ਰਾਜਿੰਦਰ ਕੁਮਾਰ ਨੇ ਯਾਤਰਾ ਨੂੰ ਸਫਲ ਕਰਵਾਉਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀਆਂ ਵਿੱਦਿਅਕ ਯਾਤਰਾਵਾਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਪ੍ਰਤੱਖ ਅਨੁਭਵ ਪ੍ਰਦਾਨ ਕਰਦੀਆਂ ਹਨ।