- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੀਟ ਪੇਪਰ ਲੀਕ ਹੋਣ ਅਤੇ ਇਸ ਮਾਮਲੇ ਵਿੱਚ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਅੱਜ ਜਲੰਧਰ ਦੇ ਪੁੱਡਾ ਕੰਪਲੈਕਸ ਵਿਖੇ ਪੰਜਾਬ ਭਰ ਤੋਂ ਵੱਖ ਵੱਖ ਸ਼ਹਿਰਾਂ ਤੋਂ ਆਏ ਵਿਦਿਆਰਥੀਆਂ ਨੇ ਧਰਨਾ ਲਗਾਇਆ ਹੋਇਆ ਹੈ। ਵਿਦਿਆਰਥੀਆਂ ਦਾ ਕਹਿਣਾ ਹੈ

ਸ਼ੈਲੀ, ਜਲੰਧਰ : ਨੀਟ ਪੇਪਰ ਲੀਕ ਹੋਣ ਅਤੇ ਇਸ ਮਾਮਲੇ ਵਿੱਚ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਅੱਜ ਜਲੰਧਰ ਦੇ ਪੁੱਡਾ ਕੰਪਲੈਕਸ ਵਿਖੇ ਪੰਜਾਬ ਭਰ ਤੋਂ ਵੱਖ ਵੱਖ ਸ਼ਹਿਰਾਂ ਤੋਂ ਆਏ ਵਿਦਿਆਰਥੀਆਂ ਨੇ ਧਰਨਾ ਲਗਾਇਆ ਹੋਇਆ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਦਿਨ-ਰਾਤ ਮਿਹਨਤ ਕਰਕੇ ਪੇਪਰ ਦੀ ਤਿਆਰੀ ਕਰਦੇ ਨੇ ਪਰ ਇਸ ਦੌਰਾਨ ਪੇਪਰ ਦਾ ਲੀਕ ਹੋ ਜਾਣਾ ਬਹੁਤ ਮੰਦਭਾਗਾ ਹੈ, ਉਨ੍ਹਾਂ ਨੇ ਇਸ ਦੌਰਾਨ ਇਸ ਮਾਮਲੇ ਵਿੱਚ ਨਾਮਜਦ ਅਤੇ ਇਸ ਨਾਲ ਸੰਬੰਧਿਤ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ।
ਧਰਨੇ ਦੌਰਾਨ ਕਾਂਗਰਸ ਦੇ ਹਲਕਾ ਨਕੋਦਰ ਦੇ ਇੰਚਾਰਜ ਡਾਕਟਰ ਨਵਜੋਤ ਦਹੀਆ. ਕਾਂਗਰਸ ਦੇ ਹਲਕਾ ਕਰਤਾਰਪੁਰ ਦੇ ਇੰਚਾਰਜ ਸਾਬਕਾ ਐਸਐਸਪੀ ਰਜਿੰਦਰ ਸਿੰਘ ਅਤੇ ਹੋਰ ਵੀ ਕਾਂਗਰਸੀ ਆਗੂ ਵਿਦਿਆਰਥੀਆਂ ਦੇ ਸਮਰਥਨ ਵਿੱਚ ਪਹੁੰਚੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਡਾਕਟਰ ਨਵਜੋਤ ਦਹੀਆ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਨਹਤ ਦਾ ਫਲ ਮਿਲਣਾ ਚਾਹੀਦਾ ਹੈ ਤੇ ਧਰਨਾ ਅਜੇ ਜਾਰੀ ਹੈ।