ਇੰਟਰ ਹਾਊਸ ਕੁਇਜ਼ ਮੁਕਾਬਲੇ ’ਚ ਦਿਖਾਈ ਲਿਆਕਤ
ਵਿਦਿਆਰਥੀਆਂ ਨੇ ਇੰਟਰ ਹਾਊਸ ਕੁਇਜ਼ ਮੁਕਾਬਲੇ ’ਚ ਦਿਖਾਈ ਕਾਬਲੀਅਤਾ
Publish Date: Thu, 02 Apr 2026 08:25 PM (IST)
Updated Date: Thu, 02 Apr 2026 08:28 PM (IST)

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਇੰਡੋ-ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਨਕੋਦਰ ’ਚ ਵਿਦਿਆਰਥੀਆਂ ਦੇ ਗਿਆਨ ਤੇ ਬੁੱਧੀਮਾਨੀ ਨੂੰ ਉਤਸ਼ਾਹਤ ਕਰਨ ਲਈ ਇੰਟਰ ਹਾਊਸ ਕੁਇਜ਼ ਮੁਕਾਬਲੇ ਕਰਵਾਏ। ਇਸ ਮੁਕਾਬਲੇ ’ਚ ਸਕੂਲ ਦੇ ਆਜ਼ਾਦ, ਭਗਤ, ਕਰਤਾਰ ਤੇ ਊਧਮ ਹਾਊਸਾਂ ਦੇ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਯੋਗਤਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਸਧਾਰਨ ਗਿਆਨ, ਵਿਗਿਆਨ, ਇਤਿਹਾਸ, ਭੂਗੋਲ, ਅੰਗਰੇਜ਼ੀ ਸਾਹਿਤ ਤੇ ਕਰੰਟ ਅਫੇਅਰਜ਼ ਨਾਲ ਸਬੰਧਤ ਪ੍ਰਸ਼ਨ ਪੁੱਛੇ ਗਏ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਪ੍ਰਸ਼ਨਾਂ ਦੇ ਉੱਤਰ ਦਿੱਤੇ ਤੇ ਆਪਣੀ ਤੇਜ਼ ਸੋਚ ਤੇ ਜਾਣਕਾਰੀ ਨਾਲ ਸਭ ਨੂੰ ਪ੍ਰਭਾਵਿਤ ਕੀਤਾ। ਸਮੂਹਕ ਸਹਿਯੋਗ ਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਵੀ ਦੇਖਣ ਨੂੰ ਮਿਲੀ। ਇਸ ਮੌਕੇ ਸਕੂਲ ਪ੍ਰਿੰਸੀਪਲ ਪੰਕਜ ਸ਼ਰਮਾ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਸੋਚਣ ਦੀ ਸਮਰੱਥਾ ਨੂੰ ਵਿਕਸਤ ਕਰਦੇ ਹਨ ਤੇ ਉਨ੍ਹਾਂ ਨੂੰ ਆਤਮ-ਵਿਸ਼ਵਾਸ ਨਾਲ ਭਰਦੇ ਹਨ। ਕਿਤਾਬੀ ਗਿਆਨ ਦੇ ਨਾਲ-ਨਾਲ ਆਮ ਜਾਣਕਾਰੀ ਵੀ ਬਹੁਤ ਜ਼ਰੂਰੀ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਜਯੋਤੀ ਸ਼ਰਮਾ ਤੇ ਐੱਮਡੀ ਸ਼ਿਵਮ ਸ਼ਰਮਾ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਉਨ੍ਹਾਂ ’ਚ ਮੁਕਾਬਲੇ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ ਤੇ ਟੀਮ ਵਰਕ ਸਿਖਾਉਂਦੇ ਹਨ। ਉਨ੍ਹਾਂ ਨੇ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ। ਅੰਤ ’ਚ ਜੇਤੂ ਕਰਤਾਰ ਹਾਊਸ ਨੂੰ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਤੇ ਸਾਰੇ ਭਾਈਵਾਲਾਂ ਨੂੰ ਪ੍ਰਮਾਣ ਪੱਤਰ ਦਿੱਤੇ ਗਏ।