ਅੱਵਲ ਰਹੇ ਵਿਦਿਆਰਥੀ ਸਨਮਾਨਿਤ
ਧਾਰਮਿਕ ਪ੍ਰੀਖਿਆ ’ਚ ਅੱਵਲ ਰਹੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਕੀਤਾ ਸਨਮਾਨਿਤ
Publish Date: Fri, 06 Feb 2026 07:27 PM (IST)
Updated Date: Fri, 06 Feb 2026 07:29 PM (IST)

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਡੱਲਾ ’ਚ ਸਿੱਖ ਮਿਸ਼ਨਰੀ ਕਾਲਜ ਵੱਲੋਂ ਅਕਤੂਬਰ 2025 ’ਚ ਕਰਵਾਈ ਗਈ ਧਾਰਮਿਕ ਪ੍ਰੀਖਿਆ ’ਚ ਅੱਵਲ ਰਹੇ ਵਿਦਿਆਰਥੀਆਂ ਨੂੰ ਸਰਕਲ ਜ਼ੋਨ ਭੋਗਪੁਰ ਵੱਲੋਂ ਸਕੂਲ ਦੀ ਸਵੇਰ ਦੀ ਸਭਾ ਦੌਰਾਨ ਇਨਾਮ ਵੰਡ ਸਮਾਗਮ ਰਾਹੀਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਭਾਈ ਸੁਖਵਿੰਦਰ ਸਿੰਘ (ਜਗਰਾਵਾਂ), ਭਾਈ ਸਰਬਜੀਤ ਸਿੰਘ ਸਾਬੀ, ਏਐੱਸਆਈ ਸਤਨਾਮ ਸਿੰਘ, ਸਰਕਲ ਇੰਚਾਰਜ ਭੋਗਪੁਰ ਕੁਲਵੀਰ ਕੌਰ, ਰਾਜਾ ਸਿੰਘ (ਪੈਟਰੋਲ ਪੰਪ ਡੋਲੀ) ਤੇ ਪ੍ਰਭਜੋਤ ਕੌਰ (ਯੂਥ ਇੰਚਾਰਜ ਸਰਕਲ ਭੋਗਪੁਰ) ਨੇ ਸ਼ਿਰਕਤ ਕਰਕੇ ਵਿਦਿਆਰਥੀਆਂ ਨੂੰ ਇਨਾਮ ਵੰਡੇ। ਭਾਈ ਸੁਖਵਿੰਦਰ ਸਿੰਘ ਨੇ ਆਪਣੇ ਸੰਬੋਧਨ ’ਚ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਤੇ ਸਕੂਲ ਪ੍ਰਬੰਧਨ ਨੂੰ ਵਧਾਈ ਦਿੰਦਿਆਂ ਬੱਚਿਆਂ ਨੂੰ ਸਿੱਖੀ ਸਰੂਪ ਤੇ ਧਾਰਮਿਕ ਮੂਲਿਆਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਬਿਕਰਮ ਸਿੰਘ ਸੈਣੀ ਨੇ ਆਏ ਹੋਏ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਭਾਈ ਸੁਖਵਿੰਦਰ ਸਿੰਘ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ। ਸਕੂਲ ਵੱਲੋਂ ਭਵਿੱਖ ’ਚ ਵੀ ਬੱਚਿਆਂ ਨੂੰ ਧਾਰਮਿਕ ਸਿੱਖਿਆ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾਣਗੇ। ਸਟੇਜ ਦੀ ਸੇਵਾ ਅਵਤਾਰ ਸਿੰਘ ਨੇ ਨਿਭਾਈ। ਇਸ ਮੌਕੇ ਧਾਰਮਿਕ ਸਿੱਖਿਆ ਨਾਲ ਜੁੜੇ ਅਧਿਆਪਕਾਂ ਸਮੇਤ ਸਕੂਲ ਦਾ ਸਮੂਹ ਸਟਾਫ ਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।