ਸਬ ਇੰਸਪੈਕਟਰ ਪੰਕਜ ਕੁਮਾਰ ਨੇ ਸੰਭਾਲਿਆ ਚਾਰਜ
ਸਬ ਇੰਸਪੈਕਟਰ ਪੰਕਜ ਕੁਮਾਰ ਨੇ ਸੰਭਾਲਿਆਂ ਥਾਣਾ ਆਦਮਪੁਰ ਦਾ ਚਾਰਜ
Publish Date: Mon, 16 Mar 2026 08:15 PM (IST)
Updated Date: Mon, 16 Mar 2026 08:19 PM (IST)

ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਸਬ ਇੰਸਪੈਕਟਰ ਪੰਕਜ ਕੁਮਾਰ ਨੇ ਥਾਣਾ ਆਦਮਪੁਰ ਦਾ ਚਾਰਜ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ’ਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖ਼ਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਦਮਪੁਰ ਸ਼ਹਿਰ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਤੁਰੰਤ ਇਸ ਦੀ ਸੂਚਨਾ ਆਦਮਪੁਰ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਐੱਸਆਈ ਪੰਕਜ ਕੁਮਾਰ ਨੇ ਕਿਹਾ ਕਿ ਪੁਲਿਸ ਤੇ ਪਬਲਿਕ ਦਾ ਨਹੁੰ-ਮਾਸ ਦਾ ਰਿਸ਼ਤਾ ਹੁੰਦਾ ਹੈ, ਇਸ ਲਈ ਲੋਕਾਂ ਨੂੰ ਪੁਲਿਸ ਨਾਲ ਸਹਿਯੋਗ ਕਰਨਾ ਚਾਹੀਦਾ ਹੈ ਤੇ ਸੱਚੀ ਜਾਣਕਾਰੀ ਸਾਂਝੀ ਕਰਨੀ ਚਾਹੀਦੀ ਹੈ। ਉਨ੍ਹਾਂ ਪਿੰਡਾਂ ਦੇ ਪੰਚਾਂ ਤੇ ਸਰਪੰਚਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕੇ ’ਚ ਕੋਈ ਵਿਅਕਤੀ ਨਸ਼ੇ ਦੀ ਤਸਕਰੀ ਕਰਦਾ ਹੈ ਤਾਂ ਇਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਹਰ ਵਿਅਕਤੀ ਦਾ ਕੰਮ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਤੇ ਇਲਾਕਾ ਵਾਸੀਆਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾ ਸਕਦੀ ਹੈ।