- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਮਨੀ ਸਾਹਿਬ ਸੁਸਾਇਟੀ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁੱਧ ਤੇ ਲੱਡੂਆਂ ਦਾ ਲੰਗਰ ਲਗਾਇਆ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਬਾਹਰ ਦੁੱਧ ਤੇ ਲੱਡੂਆਂ ਦਾ ਲੰਗਰ ਲਗਾਇਆ ਗਿਆ। ਇਸ ਦੌਰਾਨ ਸੇਵਾਦਾਰਾਂ ਵੱਲੋਂ ਸੰਗਤਾਂ ਦੀ ਸੇਵਾ ਕੀਤੀ ਗਈ। ਗੱਲਬਾਤ ਕਰਦਿਆਂ ਸੁਸਾਇਟੀ ਦੇ ਆਗੂ ਗੁਰਮੁਖ ਸਿੰਘ ਬਾਟੂ, ਪਰਮਜੀਤ ਸਿੰਘ ਖ਼ਾਲਸਾ ਅਤੇ ਜਸਵਿੰਦਰ ਸਿੰਘ ਮੰਗਾ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' ਦਾ ਸਰਬ-ਸਾਂਝਾ ਉਪਦੇਸ਼ ਦਿੱਤਾ ਹੈ। ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚੱਲਦਿਆਂ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨੀ ਚਾਹੀਦੀ ਹੈ। ਇਸ ਮੌਕੇ ਰਾਮਗੜ੍ਹੀਆ ਸਕੂਲ ਦੇ ਖਜ਼ਾਨਚੀ ਤਰਲੋਕ ਸਿੰਘ ਰੂਪਰਾ, ਅਕਤਰ ਸਿੰਘ, ਕੁਲਵਿੰਦਰ ਸਿੰਘ, ਹਰਵਿੰਦਰ ਸਿੰਘ, ਜਸਕਰਨ ਸਿੰਘ, ਹਰਮਨਪ੍ਰੀਤ ਸਿੰਘ, ਪਰਮਿੰਦਰ ਸਿੰਘ ਰੂਪਰਾ, ਗੁਰਚਰਨ ਸਿੰਘ, ਅੰਮ੍ਰਿਤਪਾਲ ਸਿੰਘ ਰੂਪਰਾ, ਧਰਮਿੰਦਰ ਸਿੰਘ ਰੂਪਰਾ, ਗੁਰਦੇਵ ਸਿੰਘ, ਨਵਜੋਤ ਸਿੰਘ ਰੂਪਰਾ, ਤਰਲੋਚਨ ਸਿੰਘ ਅਨੇਜਾ, ਪ੍ਰਭਸਿਮਰਨ ਸਿੰਘ, ਮਨਵੀਰ ਸਿੰਘ ਮਠਾੜੂ, ਗੁਰਪ੍ਰੀਤ ਸਿੰਘ ਜੱਸਲ, ਜਸਵੀਰ ਸਿੰਘ ਸਮੇਤ ਹੋਰ ਸੇਵਾਦਾਰ ਹਾਜ਼ਰ ਸਨ।