ਹੈਰੋਇਨ ਸਮੇਤ ਆਇਆ ਅੜਿੱਕੇ
ਹੈਰੋਇਨ ਸਮੇਤ ਸਨੀ ਸਹੋਤਾ ਕਾਬੂ
Publish Date: Thu, 08 Jan 2026 06:20 PM (IST)
Updated Date: Thu, 08 Jan 2026 06:24 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਸੱਤ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਗੋਬਿੰਦ ਸੋਧੀ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਲੁਹਾਰ ਨੰਗਲ ਵੱਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੈਦਲ ਆ ਰਹੇ ਇਕ ਨੌਜਵਾਨ ਨੇ ਜਦ ਪੁਲਿਸ ਪਾਰਟੀ ਦੇਖੀ ਤਾਂ ਇਕਦਮ ਘਬਰਾ ਗਿਆ ਤੇ ਪਿੱਛੇ ਦੀ ਮੁੜ ਪਿਆ। ਸ਼ੱਕ ਪੈਣ ’ਤੇ ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਜਦ ਉਸਦਾ ਨਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਸਨੀ ਸਹੋਤਾ ਵਾਸੀ ਪਿੰਡ ਫੋਲੜੀਵਾਲ ਦੱਸਿਆ। ਜਦ ਪੁਲਿਸ ਪਾਰਟੀ ਨੇ ਉਸ ਦੀ ਤਲਾਸ਼ੀ ਲਈ ਤਾਂ ਜੇਬ ’ਚੋਂ 5.50 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਉਸਨੂੰ ਗਿਰਫਤਾਰ ਕਰ ਲਿਆ ਗਿਆ। ਮੁਲਜ਼ਮ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।