ਮਹਿਸਮਪੁਰ ਭਾਜਪਾ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਵਾਈਸ ਪ੍ਰਧਾਨ ਬਣੇ ਸੁਰਿੰਦਰ ਕੁਮਾਰ ਮਹਿਸਮਪੁਰ ਭਾਜਪਾ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਵਾਈਸ ਪ੍ਰਧਾਨ ਨਿਯੁਕਤ
Publish Date: Mon, 26 Oct 2026 07:14 PM (IST)
Updated Date: Tue, 27 Oct 2026 04:02 AM (IST)
ਕਿਹਾ- ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਭਾਜਪਾ ਹਾਈਕਮਾਂਡ ਵੱਲੋਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਦੇਖਦਿਆਂ ਸੁਰਿੰਦਰ ਕੁਮਾਰ ਮਹਿਸਮਪੁਰ ਜ਼ਿਲ੍ਹਾ ਜਲੰਧਰ ਦਿਹਾਤੀ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਸੁਰਿੰਦਰ ਕੁਮਾਰ ਨੇ ਪਾਰਟੀ ਦੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਲਗਨ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਤੇ ਬਿਹਤਰੀ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਇਤਿਹਾਸਕ ਜਿੱਤ ਯਕੀਨੀ ਬਣਾਉਣ ਲਈ ਉਹ ਆਪਣਾ ਵਿਸ਼ੇਸ਼ ਯੋਗਦਾਨ ਪਾਉਣਗੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਮਿਹਨਤ ਕਰਨਗੇ। ਇਸ ਮੌਕੇ ਰਾਜਪਾਲ ਸਿੰਘ ਅਟਵਾਲ ਤੇ ਪਾਰਟੀ ਆਗੂਆਂ ਨੇ ਸੁਰਿੰਦਰ ਕੁਮਾਰ ਮਹਿਸਮਪੁਰ ਸਿਰੋਪਾ ਪਾ ਕੇ ਨਿੱਘਾ ਸਵਾਗਤ ਕੀਤਾ ਤੇ ਵਧਾਈਆਂ ਦਿੱਤੀਆਂ। ਸੁਰਿੰਦਰ ਕੁਮਾਰ ਮਹਿਸਮਪੁਰ ਨੇ ਇਸ ਨਿਯੁਕਤੀ ’ਤੇ ਭਾਜਪਾ ਦੀ ਲੀਡਰਸ਼ਿਪ, ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਤੇ ਉਮੀਦ ਪ੍ਰਗਟਾਈ ਗਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ।