ਖ਼ਾਲਿਸਤਾਨੀ ਨੇ ਲੋੜਵੰਦ ਲੜਕੀ ਦੇ ਵਿਆਹ ਮੌਕੇ ਕੀਤਾ ਸਹਿਯੋਗ ਸੁਰਜੀਤ ਸਿੰਘ ਖਾਲਿਸਥਾਨੀ ਬਣੇ ਲੋੜਵੰਦ ਲੜਕੀ ਦੇ ਵਿਆਹ ਲਈ ਸਹਾਰਾ
Publish Date: Wed, 09 Sep 2026 09:19 PM (IST)
Updated Date: Wed, 09 Sep 2026 09:19 PM (IST)
-ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਝੰਡਾ ਜੀ ’ਚ ਕਰਵਾਏ ਆਨੰਦ ਕਾਰਜ, ਘਰੇਲੂ ਸਾਮਾਨ ਵੀ ਦਿੱਤਾ ਨਵਦੀਪ ਸਿੰਘ ਨਵੀ, ਪੰਜਾਬੀ ਜਾਗਰਣ, ਫਿਲੌਰ : ਪਿੰਡ ਥਲਾ ਵਿਖੇ ਇਕ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰ ਦੀ ਧੀ ਦੇ ਵਿਆਹ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਖਾਲਿਸਤਾਨੀ ਵੱਲੋਂ ਸੰਗਤਾਂ ਤੇ ਸਹਿਯੋਗੀਆਂ ਦੇ ਸਹਿਯੋਗ ਨਾਲ ਮਨੁੱਖਤਾ ਭਰਿਆ ਉਪਰਾਲਾ ਕੀਤਾ ਗਿਆ। ਉਨ੍ਹਾਂ ਨੇ ਲੜਕੀ ਦੇ ਵਿਆਹ ਦੇ ਲੋੜੀਂਦੇ ਪ੍ਰਬੰਧਾਂ ’ਚ ਸਹਿਯੋਗ ਦੇਣ ਦੇ ਨਾਲ-ਨਾਲ ਘਰੇਲੂ ਸਾਮਾਨ ਵੀ ਮੁਹੱਈਆ ਕਰਵਾਇਆ। ਗੁਰਦੁਆਰਾ ਬਾਬਾ ਝੰਡਾ ਜੀ, ਪਿੰਡ ਥਲਾ ਵਿਖੇ ਸਿੱਖ ਰੀਤੀ-ਰਿਵਾਜਾਂ ਅਨੁਸਾਰ ਲੜਕੀ ਦੇ ਆਨੰਦ ਕਾਰਜ ਕਰਵਾਏ ਗਏ। ਬਰਾਤ ਦੇ ਸਵਾਗਤ ਲਈ ਚਾਹ-ਪਾਣੀ, ਲੰਗਰ ਤੇ ਹੋਰ ਲੋੜੀਂਦੇ ਪ੍ਰਬੰਧ ਵੀ ਕੀਤੇ ਗਏ। ਇਸ ਉਪਰਾਲੇ ’ਚ ਫਿਲੌਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੈਂਬਰਾਂ ਸਮੇਤ ਬਲਵੀਰ ਸਿੰਘ, ਪਲਵਿੰਦਰ ਸਿੰਘ, ਪ੍ਰਦੀਪ ਸਿੰਘ, ਗੁਰਜੀਤ ਸਿੰਘ, ਹਰਬੰਸ ਸਿੰਘ, ਸਤਨਾਮ ਸਿੰਘ, ਤਰਲੋਚਨ ਸਿੰਘ, ਜੱਸਾ ਸਿੰਘ, ਸੁਖਜੀਤ ਸਿੰਘ ਤੇ ਕਰਤਾਰ ਸਿੰਘ ਨੇ ਵੀ ਸਹਿਯੋਗ ਦਿੱਤਾ। ਵਿਆਹ ਮੌਕੇ ਲੜਕੀ ਦੇ ਨਵੇਂ ਘਰ ਦੀਆਂ ਲੋੜਾਂ ਨੂੰ ਧਿਆਨ ’ਚ ਰੱਖਦਿਆਂ ਅਲਮਾਰੀ, ਬੈੱਡ, ਫਰਿੱਜ, ਟੀਵੀ, ਵਾਸ਼ਿੰਗ ਮਸ਼ੀਨ, ਕੁਰਸੀਆਂ ਸਮੇਤ ਹੋਰ ਘਰੇਲੂ ਸਾਮਾਨ ਦਿੱਤਾ ਗਿਆ। ਸੁਰਜੀਤ ਸਿੰਘ ਖਾਲਿਸਥਾਨੀ ਨੇ ਕਿਹਾ ਕਿ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ’ਚ ਸਹਿਯੋਗ ਦੇਣਾ ਸਮਾਜ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਦੇ ਨਾਲ ਮਨੁੱਖਤਾ ਦੀ ਸੇਵਾ ਵੀ ਹੈ। ਉਨ੍ਹਾਂ ਸਮਾਜ ਦੇ ਸਮਰੱਥ ਲੋਕਾਂ ਨੂੰ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ। ਪਿੰਡ ਵਾਸੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।