- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਚਐੱਮਵੀ ’ਚ 'ਸਾਈਨਰਜੀ 2026 ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਹੰਸ ਰਾਜ ਮਹਿਲਾ ਮਹਾਵਿਦਿਆਲਿਆ ਦੇ ਪੋਸਟ ਗ੍ਰੈਜੂਏਟ ਮਨੋਵਿਗਿਆਨ ਵਿਭਾਗ ਵੱਲੋਂ 'ਸਾਈਨਰਜੀ 2026' ਕਰਵਾਇਆ। ਇਸ ਸਮਾਗਮ ’ਚ 100 ਤੋਂ ਵੱਧ ਵਿਦਿਆਰਥੀਆਂ ਨੇ ਪ੍ਰਸ਼ਨੋਤਰੀ, ਡੀਬੇਟ, ਪੋਸਟਰ ਮੇਕਿੰਗ ਤੇ ਕਾਰਟੂਨਿੰਗ ਵਰਗੇ ਮੁਕਾਬਲਿਆਂ ’ਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਤੋਂ ਇਲਾਵਾ ਮਨੋਵਿਗਿਆਨਕ ਟੈਸਟਿੰਗ, ਗੇਮਾਂ, ਫੋਟਬੂਥ, ਟੈਟੂ ਬਣਾਉਣ, ਫੇਸ ਪੇਂਟਿੰਗ ਤੇ ਫੂਡ ਸਟਾਲਾਂ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਡੀਏਵੀ ਯੂਨੀਵਰਸਿਟੀ, ਜਲੰਧਰ ਦੇ ਸਾਬਕਾ ਵਾਈਸ ਚਾਂਸਲਰ ਤੇ ਐੱਚਐੱਮਵੀ ਦੇ ਮਨੋਵਿਗਿਆਨ ਵਿਭਾਗ ਦੇ ਸਾਬਕਾ ਮੁਖੀ ਡਾ. ਜਸਬੀਰ ਰਿਸ਼ੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਏਕਤਾ ਖੋਸਲਾ ਨੇ ਕਿਹਾ ਕਿ ਮਾਨਸਿਕ ਸਿਹਤ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹੈ ਤੇ ਸਿਹਤ ਤੇ ਸਕਾਰਾਤਮਕ ਜੀਵਨ ਜੀਊਣ ਲਈ ਇਸਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਡਾ. ਅਸ਼ਮੀਨ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰਬੰਧ ਵਿਦਿਆਰਥੀਆਂ ’ਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਰਚਨਾਤਮਕਤਾ ਤੇ ਆਤਮਵਿਸ਼ਵਾਸ ਨੂੰ ਵਿਕਸਿਤ ਕਰਨ ’ਚ ਸਹਾਇਕ ਹੁੰਦੇ ਹਨ। ਵਿਭਾਗ ਦੇ ਫੈਕਲਟੀ ਮੈਂਬਰਾਂ ਪਿਆ, ਨੰਦਿਤਾ ਸ਼ਰਮਾ, ਇਸ਼ਮਨਪ੍ਰੀਤ ਕੌਰ ਤੇ ਗੁਰਪ੍ਰੀਤ ਕੌਰ ਨੇ ਇਸ ਸਮਾਗਮ ਨੂੰ ਸਫਲ ਬਣਾਉਣ ’ਚ ਯੋਗਦਾਨ ਪਾਇਆ।