ਖੇਡਾਂ ਤੇ ਸੱਭਿਆਚਾਰਕ ਸਰਗਰਮੀਆਂ ’ਚ ਹਿੱਸਾ ਲੈਣ ਲਈ ਪ੍ਰੇਰਿਆ
ਲਾਇਲਪੁਰ ਖ਼ਾਲਸਾ ਕਾਲਜ ’ਚ “ਸਿਨਰਜੀ–2026” ਕਰਵਾਇਆ
Publish Date: Thu, 26 Feb 2026 06:32 PM (IST)
Updated Date: Thu, 26 Feb 2026 06:34 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਕਾਮਰਸ ਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ ਵੱਲੋਂ ਸਾਲਾਨਾ ਅੰਤਰ-ਵਿਭਾਗੀ ਤੇ ਅੰਤਰ-ਕਾਲਜ ਅਕਾਦਮਿਕ ਤੇ ਸੱਭਿਆਚਾਰਕ ਮੇਲਾ “ਸਿਨਰਜੀ-2026” ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਸਮਾਗਮ ’ਚ ਵੱਖ-ਵੱਖ ਕਾਲਜਾਂ ਤੇ ਕਾਲਜ ਦੇ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁੱਖ ਮਹਿਮਾਨ ਵਜੋਂ ਰਾਜਪਾਲ ਸਿੰਘ ਸੰਧੂ, ਆਈਜੀ ਪੰਜਾਬ ਪੁਲਿਸ, ਹਾਜ਼ਰ ਹੋਏ, ਜਦਕਿ ਸਾਬਕਾ ਅੰਤਰਰਾਸ਼ਟਰੀ ਹਾਕੀ ਖਿਡਾਰੀ ਜਗਦੀਪ ਸਿੰਘ ਗਿੱਲ ਵਿਸ਼ੇਸ਼ ਮਹਿਮਾਨ ਸਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਸੱਭਿਆਚਾਰਕ ਗਤੀਵਿਧੀਆਂ ’ਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੀ ਪ੍ਰਤਿਭਾ ਨਿਖਾਰਣ ਲਈ ਮਹੱਤਵਪੂਰਣ ਮੰਚ ਸਾਬਤ ਹੁੰਦੇ ਹਨ। ਸਮਾਗਮ ਦੌਰਾਨ ਐਡ ਮੈਡ ਸ਼ੋਅ, ਕੋਰੀਓਗ੍ਰਾਫੀ ਤੇ ਗਰੁੱਪ ਡਾਂਸ ਸਮੇਤ ਕਈ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ’ਚ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਤ ’ਚ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।