ਟੈਗੋਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਦਾ ਨਤੀਜਾ ਸ਼ਾਨਦਾਰ
ਟੈਗੋਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ
Publish Date: Tue, 12 May 2026 08:14 PM (IST)
Updated Date: Tue, 12 May 2026 08:15 PM (IST)

ਧੀਰਜ ਮਰਵਾਹਾ, ਪੰਜਾਬੀ ਜਾਗਰਣ, ਨਕੋਦਰ : ਟੈਗੋਰ ਮਾਡਲ ਸੀਨੀਅਰ ਸੈਕੰਡਰੀ ਸਕੂਲ, ਨਕੋਦਰ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਨਤੀਜਿਆਂ ਅਨੁਸਾਰ ਦੋ ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, ਜਦਕਿ 21 ਵਿਦਿਆਰਥੀਆਂ ਨੇ 80 ਫੀਸਦੀ ਤੋਂ ਉੱਪਰ ਅੰਕ ਹਾਸਲ ਕੀਤੇ। ਇਸ ਤੋਂ ਇਲਾਵਾ 48 ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ ਅਤੇ 82 ਵਿਦਿਆਰਥੀਆਂ ਨੇ 60 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਵਿਦਿਆਰਥੀਆਂ ਵਿੱਚ ਸ਼ਰਨਪ੍ਰੀਤ ਕਾਲੀਆ ਨੇ 597 ਅੰਕ (91.85 ਫੀਸਦੀ) ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਵਾਨ ਥਾਪਰ ਨੇ 595 ਅੰਕ (91.54 ਫੀਸਦੀ) ਨਾਲ ਦੂਜਾ ਅਤੇ ਗੁਰਲੀਨ ਕੌਰ ਨੇ 583 ਅੰਕ (89.69 ਫੀਸਦੀ) ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸਮੀਰ ਨੇ 569 ਅੰਕ (87.54 ਫੀਸਦੀ), ਸੁਮਨ ਕੁਮਾਰੀ ਨੇ 567 ਅੰਕ (87.23 ਫੀਸਦੀ), ਪਰਮਿੰਦਰ ਕੌਰ ਨੇ 564 ਅੰਕ (86.77 ਫੀਸਦੀ), ਅਮਨ ਨੇ 563 ਅੰਕ (86.62 ਫੀਸਦੀ), ਤਮਾਲੀ ਕਰਮਕਾਰ ਨੇ 560 ਅੰਕ (86.15 ਫੀਸਦੀ) ਅਤੇ ਲਵਲੀਨ ਕੌਰ ਨੇ 555 ਅੰਕ (85.38 ਫੀਸਦੀ) ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪਲਵਿੰਦਰ ਕੌਰ ਅਤੇ ਪ੍ਰਬੰਧਕ ਨਿਸ਼ਾਂਤ ਪਰਾਸ਼ਰ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਹੈ। ਅੰਤ ’ਚ ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਸਫਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ।