ਟੈਗੋਰ ਪਬਲਿਕ ਹਾਈ ਸਕੂਲ ਨੇ ਮਨਾਇਆ ਗਣਤੰਤਰ ਦਿਵਸ
ਪੱਤਰ ਪ੍ਰੇਰਕ, ਜਲੰਧਰ :
Publish Date: Wed, 28 Jan 2026 07:27 PM (IST)
Updated Date: Wed, 28 Jan 2026 07:31 PM (IST)
ਪੱਤਰ ਪ੍ਰੇਰਕ, ਜਲੰਧਰ : ਟੈਗੋਰ ਪਬਲਿਕ ਹਾਈ ਸਕੂਲ, ਦਿਲਬਾਗ ਨਗਰ ਐਕਸਟੈਂਸ਼ਨ ’ਚ ਗਣਤੰਤਰ ਦਿਵਸ ਸਮਾਗਮ ਮਨਾਇਆ ਗਿਆ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰ ਦਵਿੰਦਰ ਬਜਾਜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋਂ ਇਲਾਵਾ ਪ੍ਰੀਸ਼ਦ ਦੇ ਹੋਰ ਅਹੁਦੇਦਾਰ ਐੱਚਐੱਲ ਕੋਹਲੀ, ਡਾ. ਜੋਗਿੰਦਰ ਅਰੋੜਾ, ਚੰਦਰ ਸ਼ਰਮਾ, ਕੇਐੱਲ ਅਰੋੜਾ ਤੇ ਅਸ਼ੋਕ ਸਰੰਗਲ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ। ਦਵਿੰਦਰ ਬਜਾਜ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਪਰੰਤ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਮਾਰਚ ਪਾਸ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਤੇ ਸੰਵਿਧਾਨ ਦੀ ਮਹੱਤਾ ਬਾਰੇ ਜਾਣੂ ਕਰਵਾਇਆ। ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਸੰਵਿਧਾਨ ਦਿੱਤੇ ਗਏ ਆਪਣੇ ਹੱਕਾਂ ਪ੍ਰਤੀ ਜਾਗਰੂਕ ਰਹਿਣ ਦਾ ਵੀ ਸੰਦੇਸ਼ ਦਿੱਤਾ। ਇਸ ਦੌਰਾਨ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ। ਸਕੂਲ ਦੀ ਪ੍ਰਿੰਸੀਪਲ ਪਰਮਜੀਤ ਕੌਰ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਤੇ ਸਟਾਫ ਗਣਤੰਤਰ ਦਿਵਸ ਦੀ ਵਧਾਈ ਦਿੱਤੀ।