- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਅੰਬੇਦਕਰ ਜੀ ਦੀ ਪ੍ਰਤਿਮਾ ਨਾਲ ਬੇਅਦਬੀ ਦੀ ਘਟਨਾ ਨੇ ਹਰ ਸੰਵੇਦਨਸ਼ੀਲ ਨਾਗਰਿਕ ਦਾ ਹਿਰਦਾ ਝੰਝੋੜਿਆ :ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ

-ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਵੇ
-ਲੋਕਾਂ ਨੂੰ ਸ਼ਾਂਤੀ ਤੇ ਸੰਜਮ ਵਰਤਣ ਦੀ ਅਪੀਲ
ਪੰਜਾਬੀ ਜਾਗਰਣ ਪ੍ਰਤੀਨਿਧ, ਪੰਜਾਬੀ ਜਾਗਰਣ, ਜਲੰਧਰ
ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਕਥਿਤ ਤੌਰ ਤੇ ਛੇੜਛਾੜ ਕਰਨ ਦੀ ਸਾਹਮਣੇ ਆਈ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਜਲੰਧਰ ਦੇ ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਨੇ ਕਿਹਾ ਕਿ ਅਜਿਹਾ ਵਿਵਹਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਸਮਾਜਿਕ ਬਰਾਬਰੀ, ਨਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਸਮਰਪਿਤ ਕੀਤੀ। ਇਸ ਮਾਮਲੇ ਸਬੰਧੀ ਐੱਫ.ਆਈ.ਆਰ ਦਰਜ ਹੋ ਚੁੱਕੀ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਨੂੰ ਮਾਮਲੇ ਦੀ ਨਿਰਪੱਖ ਅਤੇ ਤੁਰੰਤ ਜਾਂਚ ਕਰਦਿਆਂ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ ਚਾਹੀਦਾ ਹੈ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਸ਼ਾਂਤੀ, ਸੰਜਮ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਰਾਹੀਂ ਇਹ ਸਪੱਸ਼ਟ ਸੁਨੇਹਾ ਜਾਣਾ ਚਾਹੀਦਾ ਹੈ ਕਿ ਮਹਾਨ ਸ਼ਖ਼ਸੀਅਤਾਂ ਦੀਆਂ ਪ੍ਰਤਿਮਾਵਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।