ਸੰਘਾ ਦੂਜੀ ਵਾਰ ਬਣੇ ਬਲਾਕ ਪ੍ਰਧਾਨ
ਤਰਲੋਚਨ ਸਿੰਘ ਸੰਘਾ ਦੂਸਰੀ ਵਾਰ ਬਣੇ ਬਲਾਕ ਪ੍ਰਧਾਨ
Publish Date: Tue, 21 Apr 2026 06:28 PM (IST)
Updated Date: Tue, 21 Apr 2026 06:31 PM (IST)

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਕਾਂਗਰਸ ਹਾਈ ਕਮਾਨ ਵੱਲੋਂ ਹਲਕਾ ਨਕੋਦਰ ਦੇ ਉੱਗੇ ਕਾਂਗਰਸ ਆਗੂ ਤਰਲੋਚਨ ਸਿੰਘ ਸੰਘਾ ਜੋ ਪਹਿਲਾਂ ਵੀ ਬਲਾਕ ਪ੍ਰਧਾਨ ਸਨ ਤੇ ਹਾਈ ਕਮਾਨ ਵੱਲੋਂ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਦਿੱਤੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੂੰ ਦੂਸਰੀ ਵਾਰ ਬਲਾਕ ਪ੍ਰਧਾਨ ਦੇ ਅਹੁਦੇ ਨਾਲ ਨਿਵਾਜਿਆ ਹੈ। ਸੰਘਾ ਦੇ ਦੂਸਰੀ ਵਾਰ ਪ੍ਰਧਾਨ ਬਣਨ ’ਤੇ ਇਲਾਕੇ ਦੇ ਕਾਂਗਰਸ ਆਗੂਆਂ ’ਚ ਖੁਸ਼ੀ ਦੀ ਲਹਿਰ ਹੈ। ਹਲਕਾ ਨਕੋਦਰ ਦੇ ਕਾਂਗਰਸ ਆਗੂਆਂ ਵੱਲੋਂ ਸੰਘਾ ਦੇ ਦੁਬਾਰਾ ਬਲਾਕ ਪ੍ਰਧਾਨ ਬਣਨ ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਨਵ-ਨਿਯੁਕਤ ਬਲਾਕ ਪ੍ਰਧਾਨ ਤਰਲੋਚਨ ਸਿੰਘ ਸੰਘਾ ਨੇ ਦੱਸਿਆ ਕਿ ਪਾਰਟੀ ਹਾਈ ਕਮਾਂਡ ਵੱਲੋਂ ਜੋ ਉਨ੍ਹਾਂ ਨੂੰ ਦੂਜੀ ਵਾਰ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਉਸ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ ਤੇ ਪਾਰਟੀ ਵਰਕਰਾਂ ਦੇ ਨਾਲ ਪਾਰਟੀ ਦੇ ਹਰ ਸੁਨੇਹੇ ਨੂੰ ਘਰ-ਘਰ ਪਹੁੰਚਾਉਣਗੇ। ਉਨ੍ਹਾਂ ਨੇ ਪਾਰਟੀ ਹਾਈ ਕਮਾਂਡ, ਪਾਰਟੀ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ, ਐੱਮਪੀ ਚਰਨਜੀਤ ਸਿੰਘ ਚੰਨੀ, ਜ਼ਿਲ੍ਹਾ ਪ੍ਰਧਾਨ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਹਲਕਾ ਇੰਚਾਰਜ ਨਕੋਦਰ ਡਾ. ਨਵਜੋਤ ਸਿੰਘ ਦਾਹੀਆ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਨੇ ਦੁਬਾਰਾ ਵਿਸ਼ਵਾਸ ਪ੍ਰਗਟਾਉਂਦੇ ਹੋਏ ਜ਼ਿੰਮੇਵਾਰੀ ਸੌਂਪੀ ਹੈ।