ਕੁੱਕੜ ਪਿੰਡ ’ਚ ਜ਼ਰੂਰਤਮੰਦਾਂ ਨੂੰ ਵੰਡੀਆਂ ਤਰਪਾਲਾਂ
ਕੁੱਕੜ ਪਿੰਡ ’ਚ ਜ਼ਰੂਰਤਮੰਦਾਂ ਨੂੰ ਵੰਡੀਆਂ ਤਰਪਾਲਾਂ
Publish Date: Thu, 04 Sep 2025 09:02 PM (IST)
Updated Date: Thu, 04 Sep 2025 09:04 PM (IST)
ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਹਲਕਾ ਜਲੰਧਰ ਕੈਂਟ ਦੇ ਕੁੱਕੜ ਪਿੰਡ ਵਿਖੇ ਅੱਜ ਸੂਬੇ ਚ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਤੇ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਵੱਲੋਂ ਜ਼ਰੂਰਤਮੰਦ ਪਰਿਵਾਰਾਂ ਨੂੰ ਤ੍ਰਿਪਾਲਾਂ ਵੰਡੀਆਂ ਗਈਆਂ। ਇਸ ਦੌਰਾਨ ਹਲਕੇ ਦੇ ਕਈ ਪ੍ਰਮੁੱਖ ਨੇਤਾ ਤੇ ਅਹੁਦੇਦਾਰ ਹਾਜ਼ਰ ਰਹੇ, ਜਿਨ੍ਹਾਂ ਨੇ ਲੋਕਾਂ ਨਾਲ ਮਿਲ ਕੇ ਸੇਵਾ ਦੇ ਇਸ ਨੇਕ ਕਾਰਜ ਵਿੱਚ ਹਿੱਸਾ ਪਾਇਆ। ਇਸ ਦੌਰਾਨ ਗੱਲਬਾਤ ਕਰਦਿਆਂ ਹਾਜ਼ਰ ਆਗੂਆਂ ਨੇ ਕਿਹਾ ਕਿ ਇਸ ਕੁਦਰਤੀ ਆਫ਼ਤ ਮੌਕੇ ਸਮੁੱਚੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਲੋਕਾਂ ਦੀ ਸਹਾਇਤਾ ਤੇ ਸੇਵਾ ਲਈ ਹਾਜ਼ਰ ਹੈ। ਉਨ੍ਹਾਂ ਕਿਹ ਕਿ ਇਸ ਤਰ੍ਹਾਂ ਦੀਆਂ ਸੇਵਾਵਾਂ ਸਮਾਜ ਦੇ ਜ਼ਰੂਰਤਮੰਦ ਵਰਗ ਤੱਕ ਰਾਹਤ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹਰੇਕ ਨੂੰ ਅੱਗੇ ਆ ਕੇ ਲੋਕ ਭਲਾਈ ਦੇ ਇਸ ਕਾਰਜ ’ਚ ਸਮਰੱਥਾ ਅਨੁਸਾਰ ਯੋਗਦਾਨ ਦੇਣਾ ਚਾਹੀਦਾ ਹੈ ਤਾਂ ਜੋ ਮੁਸੀਬਤ ਦੇ ਸਮੇਂ ਲੋਕਾਂ ਨੂੰ ਹੌਸਲਾ ਤੇ ਸਹਾਰਾ ਮਿਲ ਸਕੇ। ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਜ਼ੋਨਲ ਮੀਡੀਆ ਸਕੱਤਰ ਦੋਆਬਾ ਆਤਮ ਪ੍ਰਕਾਸ਼ ਸਿੰਘ ਬਬਲੂ, ਪ੍ਰੈਜ਼ੀਡੈਂਟ ਟ੍ਰੇਡ ਵਿੰਗ ਜਲੰਧਰ ਇੰਦਰਵੰਸ਼ ਸਿੰਘ ਚਡ਼੍ਹਾ, ਸੁਬਾਸ਼ ਭਗਤ, ਨਵਨੀਤ ਜੁਨੇਜਾ ਤੇ ਆਈਐੱਸ ਬੱਗਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।