2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ’ਤੇ ਮੰਥਨ, ਸ਼ੀਤਲ ਅੰਗੂਰਾਲ ਨਾਲ ਮਿਲੇ ਤਰਸੇਮ ਰੁਪਾਣਾ ਭਾਰਤੀ ਜਨਤਾ ਪਾਰਟੀ ਦੇ ਐਸਸੀ ਮੋਰਚਾ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ ਨਾਲ ਭਾਜਪਾ ਆਗੂ ਤਰਸੇਮ ਰੁਪਾਣਾ ਕਤਪਾਲੋਂ ਨੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ। ਇਸ ਮੌਕੇ ਤਰਸੇਮ ਰੁਪਾਣਾ ਨੇ ਸ਼ੀਤਲ ਅੰਗੂਰਾਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਕਾਰਜਕਾਲ ਲਈ ਕਾਮਯਾਬੀ ਦੀ ਕਾਮਨਾ ਕੀਤੀ।
Publish Date: Fri, 04 Sep 2026 03:18 PM (IST)
Updated Date: Fri, 04 Sep 2026 03:19 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਭਾਰਤੀ ਜਨਤਾ ਪਾਰਟੀ ਦੇ ਐਸਸੀ ਮੋਰਚਾ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ ਨਾਲ ਭਾਜਪਾ ਆਗੂ ਤਰਸੇਮ ਰੁਪਾਣਾ ਕਤਪਾਲੋਂ ਨੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ। ਇਸ ਮੌਕੇ ਤਰਸੇਮ ਰੁਪਾਣਾ ਨੇ ਸ਼ੀਤਲ ਅੰਗੂਰਾਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਕਾਰਜਕਾਲ ਲਈ ਕਾਮਯਾਬੀ ਦੀ ਕਾਮਨਾ ਕੀਤੀ।
2027 ਦੀਆਂ ਚੋਣਾਂ ਦੀਆਂ ਤਿਆਰੀਆਂ ’ਤੇ ਹੋਈ ਚਰਚਾ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਾਲੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੱਕ ਤੇਜ਼ੀ ਨਾਲ ਪਹੁੰਚਾਉਣ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ।
ਐਸਸੀ ਭਾਈਚਾਰੇ ਨਾਲ ਸੰਪਰਕ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਮੁਲਾਕਾਤ ਤੋਂ ਬਾਅਦ ਤਰਸੇਮ ਰੁਪਾਣਾ ਕਤਪਾਲੋਂ ਨੇ ਕਿਹਾ ਕਿ ਸ਼ੀਤਲ ਅੰਗੂਰਾਲ ਦੀ ਅਗਵਾਈ ਹੇਠ ਭਾਜਪਾ ਦਾ ਐਸਸੀ ਮੋਰਚਾ ਪੰਜਾਬ ਭਰ ਵਿੱਚ ਹੋਰ ਸਰਗਰਮੀ ਅਤੇ ਨਵੇਂ ਉਤਸ਼ਾਹ ਨਾਲ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਕੇਂਦਰ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਅਤੇ ਨੀਤੀਆਂ ਨੂੰ ਐਸਸੀ ਭਾਈਚਾਰੇ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਦੇ ਨਾਲ ਹੀ ਪਾਰਟੀ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਲਈ ਜ਼ਮੀਨੀ ਪੱਧਰ ’ਤੇ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਤਰਸੇਮ ਰੁਪਾਣਾ ਨੇ ਕਿਹਾ ਕਿ ਭਾਜਪਾ ਵਰਕਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਤੋਂ ਹੀ ਜਥੇਬੰਦਕ ਪੱਧਰ ’ਤੇ ਸਰਗਰਮ ਹੋਣਗੇ ਅਤੇ ਪੰਜਾਬ ਵਿੱਚ ਪਾਰਟੀ ਨੂੰ ਇੱਕ ਮਜ਼ਬੂਤ ਵਿਕਲਪ ਵਜੋਂ ਪੇਸ਼ ਕਰਨ ਲਈ ਕੰਮ ਕਰਨਗੇ।