ਸੰਸਦ ਮੈਂਬਰਾਂ ਨੂੰ ਗੱਦਾਰ ਕਹਿਣ ’ਤੇ ਤਰਸੇਮ ਰੁਪਾਣਾ ਦੀ ਤਿੱਖੀ ਪ੍ਰਤੀਕਿਰਿਆ
ਸੰਸਦ ਮੈਂਬਰਾਂ ਨੂੰ ਗਦਾਰ ਕਹਿਣ ‘ਤੇ ਤਰਸੇਮ ਰੁਪਾਣਾ ਦੀ ਤਿੱਖੀ ਪ੍ਰਤੀਕਿਰਿਆ
Publish Date: Tue, 28 Apr 2026 07:59 PM (IST)
Updated Date: Wed, 29 Apr 2026 04:17 AM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਭਾਜਪਾ ਵਿਮੁਕਤ ਜਾਤੀਆਂ ਦੇ ਪ੍ਰਧਾਨ ਤਰਸੇਮ ਰੁਪਾਣਾ ਨੇ ਆਮ ਆਦਮੀ ਪਾਰਟੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਗਦਾਰ ਕਹਿਣ ਵਾਲੇ ਖੁਦ ਹੀ ਰਾਜਨੀਤਕ ਵਫ਼ਾਦਾਰੀ ’ਤੇ ਸਵਾਲਾਂ ਦੇ ਘੇਰੇ ’ਚ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਜਿਹੜੇ ਨੇਤਾ ਅੱਜ ਭਾਜਪਾ ’ਚ ਸ਼ਾਮਲ ਹੋਣ ਵਾਲਿਆਂ ਨੂੰ ਨਿਸ਼ਾਨਾ ਬਣਾ ਰਹੇ ਹਨ, ਉਹ ਪਹਿਲਾਂ ਬਸਪਾ, ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਹੋਰ ਪਾਰਟੀਆਂ ਨਾਲ ਸਬੰਧਤ ਰਹਿ ਚੁੱਕੇ ਹਨ ਤੇ ਬਾਅਦ ’ਚ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਕੇ ਮੰਤਰੀ ਤੇ ਵਿਧਾਇਕ ਬਣੇ ਹਨ। ਰੁਪਾਣਾ ਨੇ ਕਿਹਾ ਕਿ ਭਾਜਪਾ ਇਕ ਲੋਕਪ੍ਰਿਯ ਪਾਰਟੀ ਵਜੋਂ ਉਭਰ ਰਹੀ ਹੈ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਈ ਨੇਤਾ ਹੋਰ ਪਾਰਟੀਆਂ ਨੂੰ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਆਪਣੇ ਬਲਬੂਤੇ ’ਤੇ ਚੋਣ ਲੜੇਗੀ ਤੇ ਪੰਜਾਬ ’ਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ। ਉਨ੍ਹਾਂ ਮੁਤਾਬਕ, ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨਾਲ ਨਾਰਾਜ਼ ਲੋਕ ਬਦਲਾਅ ਦੀ ਸੋਚ ਬਣਾ ਰਹੇ ਹਨ।