ਨਵੇਂ ਵਰ੍ਹੇ ਦੀ ਆਮਦ ’ਤੇ ਟੈਕਸੀ ਸਟੈਂਡ ਨੇ ਕਰਵਾਇਆ ਪਾਠ
ਨਵੇਂ ਵਰ੍ਹੇ ਦੀ ਆਮਦ ‘ਤੇ ਟੈਕਸੀ ਸਟੈਂਡ ਵੱਲੋਂ ਕਰਵਾਇਆ ਗਿਆ ਪਾਠ
Publish Date: Thu, 01 Jan 2026 07:42 PM (IST)
Updated Date: Fri, 02 Jan 2026 04:12 AM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਨਿਊ ਟੈਕਸੀ ਸਟੈਂਡ ਸ਼ਾਹਕੋਟ ਵੱਲੋਂ ਸਮੂਹ ਡਰਾਈਵਰ ਭਾਈਚਾਰੇ ਦੇ ਸਹਿਯੋਗ ਨਾਲ ਨਵੇਂ ਬੱਸ ਅੱਡੇ ’ਚ ਨਵੇਂ ਵਰ੍ਹੇ ਦੀ ਆਮਦ ਦੀ ਖੁਸ਼ੀ ’ਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਗ੍ਰੰਥੀ ਭਾਈ ਸਰਬਜੀਤ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਟੈਕਸੀ ਸਟੈਂਡ ਦੇ ਮੈਂਬਰਾਂ ਨੇ ਕਿਹਾ ਕਿ ਨਵੇਂ ਸਾਲ ਦੀ ਸ਼ੁਰੂਆਤ ਗੁਰੂ ਮਹਾਰਾਜ ਦਾ ਓਟ ਆਸਰਾ ਲੈ ਕੇ ਕੀਤੀ ਗਈ ਹੈ ਤਾਂ ਜੋ ਆਉਣ ਵਾਲਾ ਸਮਾਂ ਸਭ ਲਈ ਸੁਖਦਾਇਕ ਹੋਵੇ। ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਦੌਰਾਨ ਸਮੂਹ ਡਰਾਈਵਰਾਂ ਵੱਲੋਂ ਆਈਆਂ ਸੰਗਤਾਂ ਦੀ ਸੇਵਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕੀਤੀ ਗਈ।