ਸਕੂਲਾਂ ’ਚ ਮਨਾਇਆ ਅਧਿਆਪਕ ਦਿਵਸ
ਬੀ ਕੇ ਅਤੇ ਬਾਬੇ ਕੇ ਸਕੂਲ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ
Publish Date: Sat, 05 Sep 2026 09:14 PM (IST)
Updated Date: Sat, 05 Sep 2026 09:16 PM (IST)
ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਜਲੰਧਰ-ਫਿਰੋਜ਼ਪੁਰ ਰਾਸ਼ਟਰੀ ਮਾਰਗ ’ਤੇ ਸਥਿਤ ਬੀ ਕੇ ਇੰਟਰਨੈਸ਼ਨਲ ਕਾਨਵੈਂਟ ਸਕੂਲ ਅਤੇ ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ, ਵਾੜਾ ਜੋਧ ਸਿੰਘ ਵਿਖੇ ਸੰਤ ਬਾਬਾ ਨਾਹਰ ਸਿੰਘ ਜੀ ਤੇ ਸੰਤ ਬਾਬਾ ਕਪੂਰ ਸਿੰਘ ਜੀ ਦੇ ਅਸ਼ੀਰਵਾਦ ਸਦਕਾ ਅਧਿਆਪਕ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ’ਚ ਅਧਿਆਪਕਾਂ ਵੱਲੋਂ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਨੂੰ ਸ਼ਰਧਾਂਜਲੀ ਅਰਪਿਤ ਕਰਕੇ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਸ਼ਾਨਦਾਰ ਕੋਰੀਓਗ਼ਰਾਫ਼ੀ ਤੇ ਡਾਂਸ ਪੇਸ਼ ਕੀਤਾ ਗਿਆ। ਨੰਨ੍ਹੇ-ਮੁੰਨਿਆਂ ਨੇ ਅਧਿਆਪਕਾਂ ਪ੍ਰਤੀ ਆਪਣੇ ਆਦਰ ਤੇ ਪ੍ਰੇਮ ਦਾ ਸੰਦੇਸ਼ ਦਿੱਤਾ। ਵਿਦਿਆਰਥੀਆਂ ਵੱਲੋਂ ਅਧਿਆਪਕਾਂ ਤੋਂ ਕੇਕ ਕਟਵਾ ਕੇ ਉਨ੍ਹਾਂ ਪ੍ਰਤੀ ਆਪਣੇ ਆਦਰ ਦਾ ਪ੍ਰਗਟਾਵਾ ਕੀਤਾ ਗਿਆ। ਮੈਨੇਜਮੈਂਟ ਵੱਲੋਂ ਵੀ ਅਧਿਆਪਕਾਂ ਲਈ ਵਿਸ਼ੇਸ਼ ਪਾਰਟੀ ਕਰਵਾਈ। ਇਸ ਮੌਕੇ ਸਕੂਲ ਦੇ ਐੱਮ.ਡੀ ਸੱਦਾਮ ਖਾਨ, ਅਮਰਜੀਤ ਕੌਰ ਤੇ ਨੀਤੀਮਾ ਪੁਰੀ ਪ੍ਰਿੰਸੀਪਲ ਵੱਲੋਂ ਅਧਿਆਪਕਾਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੁਆਰਾ ਦਿੱਤੀਆਂ ਗਈਆਂ ਸਿੱਖਿਆਵਾਂ ਨੂੰ ਅਪਨਾਉਣ ਤੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦੁਆਰਾ ਦਰਸਾਏ ਗਏ ਸਹੀ ਰਸਤੇ ’ਤੇ ਚੱਲਣ ਲਈ ਪ੍ਰੇਰਿਆ।