- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਮਨਾਇਆ ਅਧਿਆਪਕ ਦਿਵਸ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ, ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਦਾਰਸ਼ਨਿਕ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਸਮਰਪਿਤ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਅਧਿਆਪਕਾਂ ਦੇ ਇਸ ਖ਼ਾਸ ਦਿਵਸ ਮੌਕੇ ਸਕੂਲ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਕਮੇਟੀ ਮੈਂਬਰਾਂ ਨਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਅਧਿਆਪਕਾਂ ਵੱਲੋਂ ਸ਼ਬਦ ਗਾਇਨ ਕਰਕੇ ਕੀਤੀ ਗਈ। ਇਸ ਤੋਂ ਇਲਾਵਾ ਅਧਿਆਪਕਾਂ ਵੱਲੋਂ ਭਾਸ਼ਣ, ਕਵਿਤਾ, ਲੋਕ ਗੀਤ ਅਤੇ ਤੰਬੋਲਾ ਆਦਿ ਖੇਡਾਂ ਨਾਲ ਗਿਆਨ ਤੇ ਮਨੋਰੰਜਨ ਵਧਾਇਆ ਗਿਆ। ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ ਤੇ ਆਪਣੇ ਭਾਸ਼ਣ, ਕਵਿਤਾ ਅਤੇ ਸਮੂਹ ਗਾਇਨ ਰਾਹੀਂ ਅਧਿਆਪਕ ਦਿਵਸ ਦੀ ਮਹੱਤਤਾ ਦੱਸਦੇ ਹੋਏ ਆਪਣੇ ਵਿਚਾਰਾਂ ਰਾਹੀਂ ਅਧਿਆਪਕਾਂ ਦਾ ਸ਼ੁਕਰਾਨਾ ਕੀਤਾ। ਪ੍ਰਧਾਨ ਮਹਿੰਦਰਜੀਤ ਸਿੰਘ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਪ੍ਰਿੰਸੀਪਲ ਵਾਇਸ ਪ੍ਰਿੰਸੀਪਲ ਦਾ ਧੰਨਵਾਦ ਕੀਤਾ। ਵਾਇਸ ਪ੍ਰਿੰਸੀਪਲ ਜੈਸਮੀਨ ਕੌਰ ਨੇ ਮੁੱਖ ਮਹਿਮਾਨ ਤੇ ਖ਼ਾਸ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਜੁਗਿੰਦਰ ਸਿੰਘ ਗੁੰਬਰ, ਪਰਮਿੰਦਰ ਸਿੰਘ, ਕੁਲਤਾਰਨ ਸਿੰਘ ਅਨੰਦ, ਐੱਚ.ਐੱਸ.ਭਸੀਨ, ਐੱਚ ਐੱਸ ਕਾਕਾ, ਗਗਨਦੀਪ ਸਿੰਘ ਸੇਠੀ, ਤੇਜਦੀਪ ਸਿੰਘ ਸੇਠੀ, ਮਨਮੀਤ ਸਿੰਘ ਸੋਢੀ ਤੇ ਲਖਬੀਰ ਸਿੰਘ ਛਾਬੜਾ ਆਦਿ ਹਾਜ਼ਰ ਸਨ।