- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੰਡੋ ਸਵਿਸ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਤੇ ਧੰਨਵਾਦ ਦੀ ਭਾਵਨਾ ਪ੍ਰਗਟ ਕੀਤੀ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਤੇ ਮਨੋਰੰਜਕ ਗਤੀਵਿਧੀਆਂ ਪੇਸ਼ ਕਰ ਕੇ ਅਧਿਆਪਕਾਂ ਦਾ ਮਨ ਮੋਹ ਲਿਆ। ਸਮਾਗਮ ਦੀ ਸ਼ੁਰੂਆਤ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕੀਤੀ ਗਈ। ਵਿਦਿਆਰਥੀਆਂ ਨੇ ਅਧਿਆਪਕਾਂ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ ਦੱਸਿਆ ਕਿ ਅਧਿਆਪਕ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਵਿਦਿਆਰਥੀਆਂ ਨੂੰ ਚੰਗੇ ਸੰਸਕਾਰ, ਅਨੁਸ਼ਾਸਨ, ਮਿਹਨਤ ਤੇ ਜੀਵਨ ’ਚ ਸਹੀ ਰਾਹ