ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ 'ਚ ਬਿਹਤਰ ਪ੍ਰਦਰਸ਼ਨ ਲਈ ਸਿੱਖਿਆ ਵਿਭਾਗ ਦੀਆਂ ਗੁਣਾਤਮਿਕ ਸਿੱਖਿਆ ਨਾਲ ਸਬੰਧਤ ਟੀਮਾਂ ਤੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਲੜੀ ਤਹਿਤ ਸੋਮਵਾਰ ਜ਼ਿਲ੍ਹੇ ਦੇ ਸਮੂਹ ਬਲਾਕਾਂ 'ਚ ਸਮਾਜਿਕ ਸਿੱਖਿਆ ਤੇ ਸਾਇੰਸ ਵਿਸ਼ੇ ਦੇ ਅਧਿਆਪਕਾਂ ਨੂੰ ਸਿਖਲਾਈ ਦੇਣ ਹਿੱਤ ਇਕ ਰੋਜ਼ਾ ਸਿਖਲਾਈ ਵਰਕਸ਼ਾਪ ਲਾਈ ਗਈ। ਇਸ 'ਚ ਸਾਰੇ ਹੀ ਸਰਕਾਰੀ ਤੇ ਏਡਿਡ ਸਕੂਲ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਟੀਕਿਊ, ਐੱਸਕਿਊ, ਪੀਕਿਊ ਬਾਰੇ ਜਾਣਕਾਰੀ ਦਿੱਤੀ ਗਈ। ਇਸ ਵਰਕਸ਼ਾਪ 'ਚ ਬਾਕੀ ਰਹਿੰਦੇ ਵਿਸ਼ਿਆਂ ਦੇ ਅਧਿਆਪਕਾਂ ਦੀ ਟੇ੍ਨਿੰਗ 22 ਅਕਤੂਬਰ ਤਕ ਕਰਵਾਈ ਜਾਵੇਗੀ। ਇਸ ਮੌਕੇ ਰਾਜੀਵ ਜੋਸ਼ੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਵੱਲੋਂ ਸਰਕਾਰੀ ਮਾਡਲ ਸਹਿ-ਸਿੱਖਿਆ ਸਕੂਲ ਦਾ ਦੌਰਾ ਕੀਤਾ ਗਿਆ। ਅਧਿਆਪਕਾਂ ਨੂੰ ਸੰਬੋਧਨ ਕਰਦਿਆ ਰਾਜੀਵ ਜੋਸ਼ੀ ਉਪ ਜ਼ਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਇਸ ਵਰਕਸ਼ਾਪ ਦਾ ਮੁੱਖ ਟੀਚਾ 12 ਨਵੰਬਰ 2021 ਨੂੰ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਆਮ ਜਾਣਕਾਰੀ ਦੇਣ ਦੇ ਨਾਲ-ਨਾਲ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਲਰਨਿੰਗ ਆਊਟਕਮ ਅਧਾਰਿਤ ਪ੍ਰਸ਼ਨਾਵਲੀ ਬਾਰੇ ਅਧਿਆਪਕਾਂ ਨੂੰ ਵਿਸ਼ੇਸ਼ ਤਿਆਰੀ ਕਰਵਾਉਣ ਲਈ ਜ਼ਰੂਰੀ ਨੁਕਤੇ ਸਾਂਝੇ ਕਰਨਾ ਹੈ। ਉਨ੍ਹਾਂ ਨੇ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇ ਪ੍ਰਤੀ ਅਧਿਆਪਕਾਂ ਦੀ ਵਿਸ਼ੇਸ਼ ਤਿਆਰੀ ਕਰਵਾਉਣ ਲਈ ਵਿਉਂਤਬੰਦੀ ਕੀਤੀ ਜਾ ਰਹੀ ਹੈ। ਉਨਾਂ੍ਹ ਨੇ ਪੰਜਾਬ ਨੂੰ ਸਿੱਖਿਆ ਦੇ ਖੇਤਰ 'ਚ ਪ੍ਰਰਾਪਤ ਕੀਤਾ ਪਹਿਲਾ ਸਥਾਨ ਬਰਕਰਾਰ ਰੱਖਣ ਲਈ ਤੇ ਜ਼ਿਲ੍ਹੇ ਦਾ ਸਿੱਖਿਆ ਖੇਤਰ ਵਿਚ ਨਾਂ ਹੋਰ ਰੋਸ਼ਨ ਕਰਨ ਹਿੱਤ ਅਧਿਆਪਕਾਂ ਨੂੰ ਹੋਰ ਵਧੇਰੇ ਲਗਨ, ਮਿਹਨਤ ਤੇ ਦਿ੍ੜ੍ਹਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸਟੇਟ ਰਿਸੋਰਸ ਪਰਸਨ ਚੰਦਰ ਸ਼ੇਖਰ, ਬਲਾਕ ਮੈਂਟਰਜ ਨਿਸ਼ਚਲ ਕੁਮਾਰੀ ਤੇ ਸੁਖਜਿੰਦਰ ਸਿੰਘ ਵੀ ਮੌਜੂਦ ਸਨ।