
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੱਤਿਅਮ ਇੰਸਟੀਟਿਊਟ ਵਿਖੇ ਮਨਾਇਆ ਤੀਆਂ ਦਾ ਤਿਉਹਾਰ

---ਪਰਨੀਤ ਕੌਰ ਬਣੀ ਮਿਸ ਤੀਜ
ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਸੱਤਿਅਮ ਇੰਸਟੀਟਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ, ਨਕੋਦਰ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥਣਾਂ ਵੱਲੋਂ ਪੰਜਾਬੀ ਸੱਭਿਆਚਾਰ ਦੀ ਖੂਬਸੂਰਤ ਝਲਕ ਪੇਸ਼ ਕਰਦੇ ਹੋਏ ਵੱਖ-ਵੱਖ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਸੋਲੋ ਡਾਂਸ, ਗਿੱਧਾ, ਭੰਗੜਾ, ਲੋਕ-ਗੀਤ ਤੇ ਪੀਂਘ ਝੂਟਣਾ ਪੰਜਾਬੀ ਸੱਭਿਆਚਾਰਕ ਪੇਸ਼ਕਾਰੀਆਂ ਸਮਾਗਮ ਦੇ ਮੁੱਖ ਆਕਰਸ਼ਣ ਰਹੇ। ਵਿਦਿਆਰਥਣਾਂ ਲਈ ਵੱਖ-ਵੱਖ ਮਨੋਰੰਜਕ ਤੇ ਰਵਾਇਤੀ ਪੰਜਾਬੀ ਖੇਡਾਂ ਵੀ ਕਰਵਾਈਆਂ ਗਈਆਂ। ਸਮਾਗਮ ਦੌਰਾਨ ਮਿਸ ਤੀਜ’ ਤੇ ਮਿਸ ਪੰਜਾਬਣ’ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ ’ਚ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਵਿਦਿਆਰਥਣ ਮਿਸ ਪਰਨੀਤ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਪੇਸ਼ਕਾਰੀ ਲਈ ਮਿਸ ਤੀਜ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਵਿਦਿਆਰਥਣ ਮਿਸ ਤਨਵੀਰ ਕੌਰ ਨੂੰ ਉਨ੍ਹਾਂ ਦੀ ਰਵਾਇਤੀ ਪੰਜਾਬੀ ਰੂਪ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਲਈ ਮਿਸ ਪੰਜਾਬਣ ਦੇ ਖ਼ਿਤਾਬ ਨਾਲ ਨਿਵਾਜਿਆ ਗਿਆ। ਜੇਤੂ ਵਿਦਿਆਰਥਣਾਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਤੇ ਇਨਾਮ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਜਯੋਤੀ ਸ਼ਰਮਾ, ਐੱਮਡੀ ਸ਼ਿਵਮ ਸ਼ਰਮਾ, ਕਾਲਜ ਦੇ ਪ੍ਰਿੰਸੀਪਲ ਰਾਸ਼ਿਦ ਹਾਮਿਦ, ਸੱਤਿਅਮ ਪੌਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਪਾਰਸ ਚੱਢਾ ਤੇ ਇੰਡੋ ਸਵਿਸ ਸਕੂਲ ਦੇ ਪ੍ਰਿੰਸੀਪਲ ਪੰਕਜ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਚੇਅਰਪਰਸਨ ਜਯੋਤੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਸੇ ਨੂੰ ਸੰਭਾਲਣਾ ਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।