11 ਨੂੰ ਮਨਾਇਆ ਜਾਵੇਗਾ ਤੀਆਂ ਦਾ ਤਿਉਹਾਰ
ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਪਿੰਡ ਲਖਨਪਾਲ ਵਿਖੇ ਮਨਾਇਆ ਜਾਵੇਗਾ ਤੀਆਂ ਦਾ ਤਿਉਹਾਰ
Publish Date: Wed, 07 Aug 2024 09:38 PM (IST)
Updated Date: Wed, 07 Aug 2024 09:39 PM (IST)
11 ਨੂੰ ਮਨਾਇਆ ਜਾਵੇਗਾ ਤੀਆਂ ਦਾ ਤਿਉਹਾਰ
ਸੰਗੀਤਾ ਸ਼ਰਮਾ, ਪੰਜਾਬੀ ਜਾਗਰਣ, ਜੰਡਿਆਲਾ ਮੰਜਕੀ : ਪਿੰਡ ਲਖਨਪਾਲ ਵਿਖੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਤੀਆਂ ਦਾ ਤਿਉਹਾਰ 11 ਅਗਸਤ ਨੂੰ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਮਿੰਦਰ ਲਖਨਪਾਲ ਯੂਕੇ ਵਾਲੇ ਨੇ ਕਿਹਾ ਕਿ ਇਹ ਪ੍ਰੋਗਰਾਮ ਸ੍ਰੀ ਕ੍ਰਿਸ਼ਨਾ ਪਾਰਕ ਪਿੰਡ ਲਖਨਪਾਲ ’ਚ ਬਾਅਦ ਦੁਪਹਿਰ 3 ਵਜੇ ਤੋਂ ਲੈ ਕੇ ਸ਼ਾਮ ਦੇ 6 ਵਜੇ ਤੱਕ ਕਰਵਾਇਆ ਜਾਵੇਗਾ। ਇਸ ਮੌਕੇ ਅੱਲ੍ਹੜ ਮੁਟਿਆਰਾਂ ਤੇ ਛੋਟੀ ਬੱਚੀਆਂ ਵੱਲੋਂ ਗਿੱਧਾ, ਭੰਗੜਾ, ਬੋਲੀਆਂ ਆਦਿ ਦੀ ਪੇਸ਼ਕਾਰੀ ਦਿੱਤੀ ਜਾਵੇਗੀ।