- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਵਨ ਕੁਮਾਰ ਟੀਨੂੰ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ
ਵਿਧਾਨ ਸਭਾ ਹਲਕਾ ਆਦਮਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਨਵੀਂ ਦਿੱਲੀ ਵਿਖੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਟ੍ਰੇਡ ਵਿੰਗ ਦੇ ਉਪ ਪ੍ਰਧਾਨ ਗੁਰਚਰਨ ਸਿੰਘ ਚੰਨੀ ਵੀ ਉਚੇਚੇ ਤੌਰ 'ਤੇ ਮੌਜੂਦ ਰਹੇ। ਇਹ ਮੁਲਾਕਾਤ ਹਲਕਾ ਆਦਮਪੁਰ ਤੋਂ ਪਾਰਟੀ ਦੀ ਟਿਕਟ ਮਿਲਣ ਦੀ ਖੁਸ਼ੀ ’ਚ ਰੱਖੀ ਗਈ ਸੀ। ਇਸ ਮੁਲਾਕਾਤ ਦੌਰਾਨ ਪਵਨ ਕੁਮਾਰ ਟੀਨੂੰ ਨੇ ਉਨ੍ਹਾਂ 'ਤੇ ਭਰੋਸਾ ਜਤਾਉਣ ਤੇ ਹਲਕੇ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਅਰਵਿੰਦ ਕੇਜਰੀਵਾਲ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕੇਜਰੀਵਾਲ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਹਲਕੇ ਦੇ ਘਰ-ਘਰ ਤੱਕ ਪਹੁੰਚਾਉਣਗੇ ਤੇ ਆਦਮਪੁਰ ਸੀਟ ਵੱਡੇ ਫਰਕ ਨਾਲ ਜਿੱਤ ਕੇ ਪਾਰਟੀ ਦੀ ਝੋਲੀ ’ਚ ਪਾਉਣਗੇ।
ਇਸ ਦੌਰਾਨ ਪਾਰਟੀ ਦੇ ਟ੍ਰੇਡ ਵਿੰਗ ਦੇ ਉਪ ਪ੍ਰਧਾਨ ਗੁਰਚਰਨ ਸਿੰਘ ਚੰਨੀ ਨੇ ਵੀ ਕੌਮੀ ਕਨਵੀਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਵਨ ਕੁਮਾਰ ਟੀਨੂੰ ਵਰਗੇ ਤਜਰਬੇਕਾਰ ਤੇ ਲੋਕ-ਹਿਤੈਸ਼ੀ ਆਗੂ ਨੂੰ ਮੈਦਾਨ ’ਚ ਉਤਾਰਨ ਨਾਲ ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵਪਾਰੀ ਵਰਗ ਤੇ ਆਮ ਲੋਕ ਪੂਰੀ ਤਰ੍ਹਾਂ ਪਾਰਟੀ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪਵਨ ਕੁਮਾਰ ਟੀਨੂੰ ਤੇ ਗੁਰਚਰਨ ਸਿੰਘ ਚੰਨੀ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਹਲਕੇ ’ਚ ਦਿਨ-ਰਾਤ ਮਿਹਨਤ ਕਰਨ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਪ੍ਰੇਰਿਤ ਕੀਤਾ।