ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਤੇਹਿੰਗ ’ਚ ਨਗਰ ਕੀਰਤਨ ਸਜਾਇਆ
ਸ੍ਰੀ ਗੂਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਤੇਹਿੰਗ ਨਗਰ ਕੀਰਤਨ ਸਜਾਇਆ
Publish Date: Sun, 04 Jan 2026 06:30 PM (IST)
Updated Date: Mon, 05 Jan 2026 04:09 AM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਨਜ਼ਦੀਕੀ ਪਿੰਡ ਤੇਹਿੰਗ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਵਿਸ਼ਾਲ ਨਗਰ ਕੀਰਤਨ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਵਾਸੀਆਂ ਨੇ ਸਜਾਇਆ। ਵਿਸ਼ਾਲ ਨਗਰ ਕੀਰਤਨ ਆਰੰਭ ਹੋਇਆ ਤੇ ਸੰਗਤ ਨੇ ਫੁੱਲਾਂ ਦੀ ਵਰਖਾ ਕੀਤੀ ਅਤੇ ਸੰਗਤ ਲਈ ਚਾਹ, ਫਰੂਟ ਤੇ ਗੁਰੂ ਕੇ ਅਤੁੱਟ ਲੰਗਰ ਲਗਾਏ। ਇਸ ਮੌਕੇ ਗੁਰਦੇਵ ਸਿੰਘ ਕੰਗ ਕਿਸਾਨੀ ਆਗੂ ਤੇ ਪ੍ਰਬੰਧਕਾਂ ਨੇ ਦੇਸ਼-ਵਿਦੇਸ਼ ਦੀ ਸੰਗਤ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਤੇ ਦਾਨੀ ਸੱਜਣਾਂ ਤੇ ਸ਼ਖਸ਼ੀਅਤਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ। ਰਾਗੀ, ਢਾਡੀ , ਕੀਰਤਨ ਜੱਥਿਆਂ ਨੇ ਗੁਰੂ ਸਾਹਿਬ ਜੀ ਦੇ ਜੀਵਨ ’ਤੇ ਚਾਨਣਾ ਪਾ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਮੈਂਬਰ, ਗ੍ਰਾਮ ਪੰਚਾਇਤ ਮੈਂਬਰ, ਸਮੂਹ ਨਗਰ ਵਾਸੀ ਤੇ ਸੰਗਤ ਭਾਰੀ ਗਿਣਤੀ ’ਚ ਸ਼ਾਮਲ ਸਨ।