ਇਸ ਹਫਤੇ 39 ਡਿਗਰੀ ਸੈਲਸੀਅਸ ਤੱਕ ਪੁੱਜ ਸਕਦੈ ਤਾਪਮਾਨ
ਜਾਸ, ਜਲੰਧਰ : ਸੋਮਵਾਰ
Publish Date: Mon, 13 Apr 2026 10:23 PM (IST)
Updated Date: Mon, 13 Apr 2026 10:28 PM (IST)
ਜਾਸ, ਜਲੰਧਰ : ਸੋਮਵਾਰ ਦੀ ਸਵੇਰ ਨੂੰ ਜਲੰਧਰ ਮਹਾਨਗਰ ’ਚ ਤੇਜ਼ ਹਵਾਵਾਂ ਚੱਲਦੀਆਂ ਰਹੀਆਂ, ਜਿਸ ਕਾਰਨ ਮੌਸਮ ਖੁਸ਼ਗਵਾਰ ਬਣਿਆ ਰਿਹਾ ਪਰ ਜਿਵੇਂ ਹੀ ਦਿਨ ਚੜ੍ਹਿਆ, ਤੇਜ਼ ਧੁੱਪ ਨੇ ਪ੍ਰਭਾਵ ਦਿਖਾਉਣਾ ਸ਼ੁਰੂ ਕਰ ਦਿੱਤਾ। ਸੋਮਵਾਰ ਨੂੰ ਰਿਕਾਰਡ ਕੀਤਾ ਗਿਆ ਵੱਧ ਤੋਂ ਵੱਧ ਤਾਪਮਾਨ 32.1 ਡਿਗਰੀ ਸੈਲਸੀਅਸ ਰਿਹਾ, ਜਦਕਿ ਘੱਟੋ-ਘੱਟ ਤਾਪਮਾਨ 15.3 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਛੇ ਦਿਨਾਂ ’ਚ ਤਾਪਮਾਨ ’ਚ ਛੇ ਤੋਂ ਸੱਤ ਡਿਗਰੀ ਸੈਲਸੀਅਸ ਤੱਕ ਵਾਧੇ ਦਾ ਅਨੁਮਾਨ ਲਾਇਆ ਗਿਆ ਹੈ। ਇਸ ਅਨੁਸਾਰ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਤੱਕ ਪੁੱਜ ਸਕਦਾ ਹੈ। ਇਸ ਤਹਿਤ ਡਾਕਟਰਾਂ ਦੀ ਸਲਾਹ ਹੈ ਕਿ ਛੋਟੇ ਬੱਚਿਆਂ, ਬਜ਼ੁਰਗਾਂ ਤੇ ਜੋ ਬਲੱਡ ਪ੍ਰੈਸ਼ਰ ਜਾਂ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਹਨ, ਉਨ੍ਹਾਂ ਨੂੰ ਲੰਬੇ ਸਮੇਂ ਤੱਕ ਧੁੱਪ ’ਚ ਨਹੀਂ ਰਹਿਣਾ ਚਾਹੀਦਾ। ਤਾਪਮਾਨ ਵਧਣ ਨਾਲ ਉਨ੍ਹਾਂ ਦੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈ ਸਕਦਾ ਹੈ।