ਜੇਐੱਨਐੱਨ, ਜਲੰਧਰ : ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਵੀਰਵਾਰ ਨੂੰ ਤਿੰਨ ਡਿਗਰੀ ਸੈਲਸੀਅਸ ਵਧ ਕੇ 20.8 ਡਿਗਰੀ ਸੈਲਸੀਅਸ ਤਕ ਪੁੱਜ ਗਿਆ ਜਦੋਂਕਿ ਘੱਟੋ-ਘੱਟ ਤਾਪਮਾਨ 1.8 ਡਿਗਰੀ ਡਿੱਗਣ ਕਾਰਨ ਦਿਨ ਵੇਲੇ ਜਿੱਥੇ ਠੰਢ ਤੋਂ ਰਾਹਤ ਮਿਲੀ, ਉਥੇ ਹੀ ਰਾਤ ਵੇਲੇ ਜ਼ਿਆਦਾ ਠੰਢ ਰਹੀ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ 'ਚ ਲਗਾਤਾਰ ਸੁਧਾਰ ਹੋਵੇਗਾ।

ਮੀਂਹ ਪੈਣ ਦੀ ਸੰਭਾਵਨਾ ਲਗਪਗ ਖਤਮ ਹੁੰਦੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿਚ ਘੱਟੋ-ਘੱਟ ਤਾਪਮਾਨ ਵੀ ਤੇਜ਼ੀ ਨਾਲ ਵਧਣ ਦੀ ਸੰਭਾਵਨਾ ਹੈ। ਲੋਹੜੀ ਵਾਲੇ ਦਿਨ 13 ਜਨਵਰੀ ਨੂੰ ਦਿਨ ਵੇਲੇ ਧੁੱਪ ਖਿੜੇਗੀ, ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਦੇ ਨੇੜੇ-ਨੇੜੇ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਤਾਪਮਾਨ ਵਿਚ ਲਗਾਤਾਰ ਵਾਧਾ ਹੋਣ ਦੀ ਸੰਭਾਵਨਾ ਹੈ।