- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ SSF ਦੇ ਇੰਚਾਰਜ ਏਐਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਸੂਚਨਾ ਮਿਲਣ ਉਪਰੰਤ ਮੌਕੇ 'ਤੇ ਜਾ ਕੇ ਦੇਖਿਆ ਤਾਂ ਇਕ ਜੰਮੂ ਨੰਬਰ ਟਰੱਕ ਜਿਸ ਦੇ ਡਰਾਈਵਰ ਦੀ ਪੁਸ਼ਟੀ ਨਹੀਂ ਹੋ ਸਕੀ, ਜੰਮੂ ਸਾਈਡ ਤੋਂ ਜਲੰਧਰ ਵੱਲ ਨੂੰ ਜਾ ਰਿਹਾ ਸੀ।

ਸੁਰਜੀਤ ਪਾਲ, ਪੰਜਾਬੀ ਜਾਗਰਣ ਕਿਸ਼ਨਗੜ੍ਹ : ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਸਥਿਤ ਅੱਡਾ ਰਾਓਵਾਲੀ ਵਿਖੇ ਦੇਰ ਰਾਤ 9:30 ਵਜੇ ਦੇ ਕਰੀਬ ਇਕ ਟਰੱਕ ਬੇਕਾਬੂ ਹੋ ਕੇ ਬਿਜਲੀ ਦੇ ਖੰਬੇ ਨਾਲ ਟਕਰਾਉਣ ਤੋਂ ਬਾਅਦ ਪਲਟ ਗਿਆ। ਟਰੱਕ 'ਚ ਤਿੰਨ ਵਿਅਕਤੀ ਸਵਾਰ ਸਨ ਜਿਨ੍ਹਾਂ ਵਿਚੋਂ ਇਕ ਦੀ ਮੌਤ ਤੇ ਦੋ ਗੰਭੀਰ ਜ਼ਖ਼ਮੀ ਹੋ ਗਏ।
ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ (SSF) ਦੇ ਇੰਚਾਰਜ ਏਐਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਸੂਚਨਾ ਮਿਲਣ ਉਪਰੰਤ ਮੌਕੇ 'ਤੇ ਜਾ ਕੇ ਦੇਖਿਆ ਤਾਂ ਇਕ ਜੰਮੂ ਨੰਬਰ ਟਰੱਕ ਜਿਸ ਦੇ ਡਰਾਈਵਰ ਦੀ ਪੁਸ਼ਟੀ ਨਹੀਂ ਹੋ ਸਕੀ, ਜੰਮੂ ਸਾਈਡ ਤੋਂ ਜਲੰਧਰ ਵੱਲ ਨੂੰ ਜਾ ਰਿਹਾ ਸੀ। ਰਾਤ 9:30 ਵਜੇ ਦੇ ਕਰੀਬ ਅੱਡਾ ਰਾਓਵਾਲੀ ਦੇ ਨਜ਼ਦੀਕ ਬੇਕਾਬੂ ਹੋ ਕੇ ਮੇਨ ਰੋਡ ਤੋਂ ਥੱਲੇ ਉਤਰ ਗਿਆ ਤੇ ਲਿੰਕ ਰੋਡ ਦੀ ਸਾਈਡ 'ਤੇ ਲੱਗੇ ਹੋਏ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਬਾਅਦ ਪਲਟ ਗਿਆ। ਇਨ੍ਹਾਂ ਵਿੱਚੋਂ ਇਕ ਵਿਅਕਤੀ ਜਿਸ ਦਾ ਨਾਂ ਜਾਫਰ ਪੁੱਤਰ ਆਲਮ ਵਾਸੀ ਸਾਂਭਾ ਜੰਮੂ ਜੋ ਕਿ ਮਾਮੂਲੀ ਸੱਟਾਂ ਲੱਗਣ ਕਾਰਨ ਟਰੱਕ 'ਚੋਂ ਬਾਹਰ ਨਿਕਲ ਆਇਆ ਤੇ ਬਾਕੀ ਦੋ ਵਿਅਕਤੀ ਗੰਭੀਰ ਜ਼ਖ਼ਮੀ ਹਾਲਤ 'ਚ ਟਰੱਕ ਦੇ ਕੈਬਿਨ 'ਚ ਹੀ ਫਸੇ ਹੋਏ ਸਨ।
ਹਾਦਸੇ ਦੌਰਾਨ ਮਾਮੂਲੀ ਜ਼ਖ਼ਮੀ ਹੋਏ ਵਿਅਕਤੀ ਦਾ ਮੌਕੇ 'ਤੇ ਭਿਆਨਕ ਹਾਦਸਾ ਵਾਪਰਨ ਕਰਕੇ ਮਾਨਸਿਕ ਸੰਤੁਲਨ ਵਿਗੜ ਗਿਆ ਤੇ ਉਹ ਘਬਰਾਹਟ 'ਚ ਦੂਸਰੇ ਵਿਅਕਤੀਆਂ ਬਾਰੇ ਕੁਝ ਵੀ ਜਾਣਕਾਰੀ ਨਾ ਦੇ ਸਕਿਆ। ਉਪਰੰਤ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਸਿਵਲ ਹਸਪਤਾਲ ਜਲੰਧਰ ਵਿਖੇ ਭੇਜਿਆ ਗਿਆ। ਇਸ ਦੌਰਾਨ ਐਸਐਸਐਫ ਟੀਮ ਨੇ ਮੌਕੇ 'ਤੇ ਮੌਜੂਦ ਰਾਹਗੀਰ ਤੇ ਆਮ ਲੋਕਾਂ ਦੀ ਮਦਦ ਅਤੇ ਨੈਸ਼ਨਲ ਹਾਈਵੇ ਦੀ ਸਹਾਇਤਾ ਨਾਲ ਟਰੱਕ 'ਚ ਫਸੇ ਹੋਏ ਦੋ ਵਿਅਕਤੀਆਂ ਨੂੰ ਬਾਹਰ ਕੱਢਿਆ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਦੀ ਹਾਲਤ ਜ਼ਿਆਦਾ ਗੰਭੀਰ ਸੀ ਅਤੇ ਉਸਦੀ ਕੋਈ ਪਛਾਣ ਨਹੀਂ ਹੋ ਸਕੀ।
ਐਸਐਸਐਫ ਟੀਮ ਵੱਲੋਂ ਉਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਜਲੰਧਰ ਵਿਖੇ ਇਲਾਜ ਲਈ ਭੇਜਿਆ ਗਿਆ। ਅਤੇ ਦੂਸਰਾ ਵਿਅਕਤੀ ਜਿਸ ਦੀ ਹਾਦਸੇ ਦੌਰਾਨ ਮੌਕੇ 'ਤੇ ਹੀ ਮੌਤ ਹੋ ਚੁੱਕੀ ਸੀ ਉਸ ਦੀ ਜੇ ਵਿੱਚੋਂ ਪ੍ਰਾਪਤ ਆਧਾਰ ਕਾਰਡ ਉੱਪਰ ਉਸਦਾ ਨਾਂ ਵਸੀਮ ਚੌਧਰੀ ਪੁੱਤਰ ਸਲੀਮ ਹੁਸੈਨ ਉਵਾਸੀ ਸਾਂਭਾ ਜੰਮੂ ਤਸਦੀਕ ਹੋਇਆ ਹੈ। ਐਸਐਸਐਫ ਟੀਮ ਵੱਲੋਂ ਇਸ ਸਾਰੇ ਹਾਦਸੇ ਦੀ ਸੂਚਨਾ ਸੰਬੰਧਤ ਥਾਣਾ ਮਕਸੂਦਾਂ ਨੂੰ ਦਿੱਤੀ ਗਈ ਅਤੇ ਥਾਣਾ ਮਕਸੂਦਾਂ ਤੋਂ ਏਐਸਆਈ ਸਤਨਾਮ ਸਿੰਘ ਮੌਕਾ ਦੇਖਣ ਪਹੁੰਚੇ ਤੇ ਮ੍ਰਿਤਕ ਵਿਅਕਤੀ ਨੂੰ ਸਿਵਿਲ ਹਸਪਤਾਲ ਜਲੰਧਰ ਵਿਖੇ ਭੇਜਿਆ ਗਿਆ।