ਹਾਈਵੇ ’ਤੇ ਦੋ ਵਾਹਨਾਂ ਦੀ ਟੱਕਰ
ਹਾਈਵੇ ‘ਤੇ ਦੋ ਵਾਹਨਾਂ ਦੀ ਭਿਆਨਕ ਟੱਕਰ, ਜਾਨੀ ਨੁਕਸਾਨ ਤੋਂ ਬਚਾਅ
Publish Date: Fri, 01 May 2026 09:43 PM (IST)
Updated Date: Fri, 01 May 2026 09:44 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸ਼ੁੱਕਰਵਾਰ ਜੀਟੀ ਰੋਡ ’ਤੇ ਭੱਟੀਆਂ ਨੇੜੇ ਇਕ ਥ੍ਰੀ-ਵ੍ਹੀਲਰ ਤੇ ਟਰੈਕਟਰ ਦਰਮਿਆਨ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਖੁਸ਼ਕਿਸਮਤੀ ਨਾਲ ਇਸ ਹਾਦਸੇ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮਿਲੀ ਜਾਣਕਾਰੀ ਅਨੁਸਾਰ ਐੱਮਡੀਟੀ ਡਿਵਾਈਸ ਰਾਹੀਂ ਹਾਦਸੇ ਦੀ ਸੂਚਨਾ ਮਿਲਣ ’ਤੇ ਐੱਸਐੱਸਐੱਫ ਟੀਮ ਦੇ ਇੰਚਾਰਜ ਥਾਣੇਦਾਰ ਸਰਬਜੀਤ ਸਿੰਘ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ। ਉੱਥੇ ਪਹੁੰਚ ਕੇ ਪਤਾ ਲੱਗਿਆ ਕਿ ਫਗਵਾੜਾ ਵੱਲੋਂ ਫਿਲੌਰ ਆ ਰਹੇ ਥ੍ਰੀ-ਵ੍ਹੀਲਰ ਤੇ ਟਰੈਕਟਰ ਦੀ ਆਪਸ ਵਿੱਚ ਟੱਕਰ ਹੋ ਗਈ। ਆਟੋ ਚਾਲਕ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਸਾਹਨੇਵਾਲ (ਜ਼ਿਲ੍ਹਾ ਲੁਧਿਆਣਾ) ਤੇ ਟਰੈਕਟਰ ਚਾਲਕ ਦੀ ਪਛਾਣ ਰਵਿੰਦਰ ਸਿੰਘ ਪੁੱਤਰ ਹਰਮਿੰਦਰ ਸਿੰਘ ਵਾਸੀ ਸਮਰਾਲ਼ੀ (ਥਾਣਾ ਫਿਲੌਰ, ਜ਼ਿਲ੍ਹਾ ਜਲੰਧਰ) ਵਜੋਂ ਹੋਈ ਹੈ। ਦੋਵਾਂ ਨੇ ਦੱਸਿਆ ਕਿ ਉਹ ਇੱਕੋ ਦਿਸ਼ਾ ’ਚ ਜਾ ਰਹੇ ਸਨ ਜਦੋਂ ਅਚਾਨਕ ਇਹ ਹਾਦਸਾ ਵਾਪਰ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।