ਸਕ੍ਰੈਪ ਗੁਦਾਮ ’ਚ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
ਅਕਲਪੁਰ ਰੋਡ ’ਤੇ ਕਬਾੜ ਦੇ ਗੋਦਾਮ ’ਚ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
Publish Date: Mon, 20 Apr 2026 08:05 PM (IST)
Updated Date: Mon, 20 Apr 2026 08:09 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਅਕਲਪੁਰ ਰੋਡ ਦੇ ਰਵਿਦਾਸਪੁਰਾ ਮੁਹੱਲੇ ’ਚ ਸਥਿਤ ਗਿਰਧਾਰੀ ਲਾਲ ਦੇ ਸਕ੍ਰੈਪ ਗੁਦਾਮ ’ਚ ਅੱਜ ਅਚਾਨਕ ਭਿਆਨਕ ਅੱਗ ਲੱਗ ਗਈ। ਕੁਝ ਹੀ ਸਮੇਂ ’ਚ ਅੱਗ ਨੇ ਭਿਆਨਕ ਰੂਪ ਧਾਰ ਲਿਆ, ਜਿਸ ਕਾਰਨ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ’ਤੇ ਪੁੱਜ ਗਈਆਂ ਤੇ ਕਾਫੀ ਕੋਸ਼ਿਸ਼ਾਂ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਵੀ ਅੱਗ ਬੁਝਾਉਣ ’ਚ ਸਹਿਯੋਗ ਦਿੱਤਾ। ਅੱਗ ਕਾਰਨ ਗੁਦਾਮ ’ਚ ਪਿਆ ਕਬਾੜ ਤੇ ਹੋਰ ਸਾਮਾਨ ਸੜ ਕੇ ਖਾਕ ਹੋ ਗਿਆ, ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ। ਖੁਸ਼ਕਿਸਮਤੀ ਨਾਲ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।