ਐੱਸਐੱਚਓ ਨੇ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ
120 ਫੁੱਟੀ ਰੋਡ 'ਤੇ ਭਿਆਨਕ ਸੜਕ ਹਾਦਸਾ
Publish Date: Mon, 13 Apr 2026 07:24 PM (IST)
Updated Date: Mon, 13 Apr 2026 07:28 PM (IST)

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਸ਼ਹਿਰ ਦੇ 120 ਫੁੱਟੀ ਰੋਡ ਤੇ ਇੰਡੀਅਨ ਆਇਲ ਪੈਟਰੋਲ ਪੰਪ ਨੇੜੇ ਦੇਰ ਰਾਤ ਹੋਏ ਸੜਕ ਹਾਦਸੇ ’ਚ ਇਕ ਮੋਟਰਸਾਈਕਲ ਸਵਾਰ ਨੂੰ ਗੰਭੀਰ ਸੱਟਾਂ ਲੱਗੀਆਂ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਕਾਫ਼ੀ ਦੂਰੀ ਤੱਕ ਸੜਕ ਤੇ ਘਸੀਟਦਾ ਗਿਆ। ਹਾਦਸੇ ਤੋਂ ਬਾਅਦ ਉਹ ਖੂਨ ਨਾਲ ਲੱਥਪੱਥ ਹਾਲਤ ’ਚ ਸੜਕ ਤੇ ਪਿਆ ਸੀ। ਲੋਕਾਂ ਦੀ ਭੀੜ ਮੌਕੇ ਤੇ ਇਕੱਠੀ ਹੋ ਗਈ। ਇਸ ਦੌਰਾਨ ਕੈਂਟ ਥਾਣੇ ਦੇ ਐੱਸਐੱਚਓ ਜੋ ਨਾਈਟ ਡੋਮੀਨੇਸ਼ਨ ਡਰਾਈਵ ਦੇ ਹਿੱਸੇ ਵਜੋਂ ਗਸ਼ਤ ਡਿਊਟੀ ਤੇ ਸਨ, ਉੱਥੋਂ ਲੰਘ ਰਹੇ ਸਨ। ਉਨ੍ਹਾਂ ਨੇ ਫੌਰੀ ਬਿਨਾਂ ਕਿਸੇ ਦੇਰੀ ਦੇ ਸਰਕਾਰੀ ਗੱਡੀ ਰੋਕ ਦਿੱਤੀ। ਸਥਾਨਕ ਨਿਵਾਸੀਆਂ ਦੀ ਸਹਾਇਤਾ ਨਾਲ, ਜ਼ਖਮੀ ਨੂੰ ਪੁਲਿਸ ਗੱਡੀ ’ਚ ਜਲੰਧਰ ਦੇ ਅਰਮਾਨ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ ਮੌਕੇ ਤੇ ਪੁੱਜੀ ਪੀਸੀਆਰ ਟੀਮ ਦੇ ਡਿਊਟੀ ਅਫਸਰਾਂ ਸੁਖਵਿੰਦਰ ਸਿੰਘ ਤੇ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰਾਂ ਤੋਂ ਘਟਨਾ ਬਾਰੇ ਜਾਣਕਾਰੀ ਮਿਲੀ ਸੀ। ਪੁਲਿਸ ਨੇ ਜ਼ਖਮੀ ਦੇ ਮੋਬਾਈਲ ਫੋਨ ਤੇ ਮੋਟਰਸਾਈਕਲ ਦੀਆਂ ਚਾਬੀਆਂ ਨੂੰ ਕਬਜ਼ੇ ’ਚ ਲੈ ਲਿਆ ਹੈ। ਜ਼ਖ਼ਮੀ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਹੋ ਗਿਆ ਹੈ। ਨੌਜਵਾਨ ਨੂੰ ਉਸਦੇ ਪਰਿਵਾਰ ਦੀ ਇੱਛਾ ਅਨੁਸਾਰ ਅਰਮਾਨ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਅਧਿਕਾਰ ਖੇਤਰ ਵਾਲੇ ਪੁਲਿਸ ਥਾਣੇ ਨੂੰ ਮਾਮਲੇ ਦੀ ਪੂਰੀ ਤਰ੍ਹਾਂ ਜਾਣਕਾਰੀ ਦੇ ਦਿੱਤੀ ਗਈ ਹੈ।