- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ ਸੇਖਵਾਂ ਖੂਹ ਵਾਸੀ ਵਿਅਕਤੀ ਕਾਲਾ ਪੁੱਤਰ ਪ੍ਰੀਤਮ ਸਿੰਘ ਮੋਟਰਸਾਈਕਲ ਨੰਬਰ ਪੀਬੀ-08-ਬੀਐੱਸ-1404 ’ਤੇ ਅੰਮ੍ਰਿਤਸਰ ਵੱਲ ਜਾ ਰਿਹਾ ਸੀ ਤਾਂ ਪਿੰਡ ਦਿਆਲਪੁਰ ਤੋਂ ਪਿੱਛੇ ਪਾਵਰ ਗਰਿੱਡ ਨੇੜੇ ਇਕ ਟਰਬੋ ਪਿਕਅਪ ਗੱਡੀ ਨੰ. ਪੀਬੀ-29-ਐੱਨ-9621 ਨਾਲ ਜ਼ਬਰਦਸਤ ਟੱਕਰ ਹੋਣ ਕਾਰਨ ਗੰਭੀਰ ਜ਼ਖਮੀ ਹੋ ਗਿਆ।

ਵਰਿੰਦਰ ਲਵਲੀ, ਪੰਜਾਬੀ ਜਾਗਰਣ, ਕਰਤਾਰਪੁਰ : ਸ਼ੁੱਕਰਵਾਰ ਸਵੇਰੇ ਪਾਵਰ ਗਰਿੱਡ ਨੇੜੇ ਕੌਮੀ ਮਾਰਗ ’ਤੇ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੇਖਵਾਂ ਖੂਹ ਵਾਸੀ ਵਿਅਕਤੀ ਕਾਲਾ ਪੁੱਤਰ ਪ੍ਰੀਤਮ ਸਿੰਘ ਮੋਟਰਸਾਈਕਲ ਨੰਬਰ ਪੀਬੀ-08-ਬੀਐੱਸ-1404 ’ਤੇ ਅੰਮ੍ਰਿਤਸਰ ਵੱਲ ਜਾ ਰਿਹਾ ਸੀ ਤਾਂ ਪਿੰਡ ਦਿਆਲਪੁਰ ਤੋਂ ਪਿੱਛੇ ਪਾਵਰ ਗਰਿੱਡ ਨੇੜੇ ਇਕ ਟਰਬੋ ਪਿਕਅਪ ਗੱਡੀ ਨੰ. ਪੀਬੀ-29-ਐੱਨ-9621 ਨਾਲ ਜ਼ਬਰਦਸਤ ਟੱਕਰ ਹੋਣ ਕਾਰਨ ਗੰਭੀਰ ਜ਼ਖਮੀ ਹੋ ਗਿਆ।
ਗੰਭੀਰ ਹਾਲਤ ’ਚ ਸਿਵਲ ਹਸਪਤਾਲ ਕਰਤਾਰਪੁਰ ਲਿਜਾਇਆ ਗਿਆ। ਉਥੋਂ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਉਪਰੰਤ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ। ਸੱਟਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ।