- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੋਲੀਬਾਰੀ, ਕਤਲ ਅਤੇ ਫਿਰੌਤੀਆਂ ਕਾਰਨ ਪੰਜਾਬ ਵਿੱਚ ਦਹਿਸ਼ਤ; 2027 ਵਿੱਚ ਭਾਜਪਾ ਬਣਾਏਗੀ ਸੁਰੱਖਿਅਤ ਅਤੇ ਨਸ਼ਾ ਮੁਕਤ ਪੰਜਾਬ : ਯਜਿਤ ਹੁਰੀਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਜਲੰਧਰ : ਭਾਜਪਾ ਸਪੋਰਟਸ ਸੈੱਲ, ਪੰਜਾਬ ਪ੍ਰਦੇਸ਼ ਦੇ ਸਾਬਕਾ ਜਨਰਲ ਸਕੱਤਰ ਯਜਿਤ ਹੁਰੀਆ ਨੇ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਆਏ ਦਿਨ ਗੋਲੀਬਾਰੀ, ਕਤਲ ਅਤੇ ਫਿਰੌਤੀਆਂ ਮੰਗਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਪੰਜਾਬ ਦੇ ਲੋਕ ਡਰ ਤੇ ਦਹਿਸ਼ਤ ਦੇ ਮਾਹੌਲ ’ਚ ਜਿਊਣ ਲਈ ਮਜਬੂਰ ਹਨ। ਉਨ੍ਹਾਂ ਨੇ ਕਿਹਾ ‘ਆਪ’ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਤਿੰਨ ਮਹੀਨਿਆਂ ਦੇ ਅੰਦਰ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਨਸ਼ਾ ਖ਼ਤਮ ਹੋਣ ਦੀ ਬਜਾਏ ਕਈ ਗੁਣਾ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਚਲਾਉਣ ਦੀ ਬਜਾਏ ਜੰਗਲ ਰਾਜ ਵਰਗੀ ਸਥਿਤੀ ਬਣਦੀ ਜਾ ਰਹੀ ਹੈ। ਉਨ੍ਹਾਂ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ ਸਮਰਥਨ ਦੇ ਕੇ ਸੂਬੇ ’ਚ ਸਰਕਾਰ ਬਣਾਉਣ। ਦੇਸ਼ ਦੇ ਗ੍ਰਹਿ ਮੰਤਰੀ ਸਅਮਿਤ ਸ਼ਾਹ ਨੇ 31 ਦਸੰਬਰ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਲਿਆ ਹੈ। ਭਾਜਪਾ ਜੋ ਕਹਿੰਦੀ ਹੈ, ਉਹ ਕਰਕੇ ਦਿਖਾਉਂਦੀ ਹੈ।