ਗੁਰੂਆਂ ਦੇ ਨਾਂ ’ਤੇ ਹਵਾਈ ਅੱਡੇ ਦਾ ਨਾਂ ਰੱਖਣ ’ਤੇ ਮੋਦੀ ਸਰਕਾਰ ਦਾ ਧੰਨਵਾਦ : ਕਾਹਲੋਂ
ਗੁਰੂਆਂ ਦੇ ਨਾਂ ’ਤੇ ਹਵਾਈ ਅੱਡੇ ਦਾ ਨਾਂ ਰੱਖਣ ’ਤੇ ਮੋਦੀ ਸਰਕਾਰ ਦਾ ਧੰਨਵਾਦ : ਕਾਹਲੋਂ
Publish Date: Tue, 03 Feb 2026 06:50 PM (IST)
Updated Date: Wed, 04 Feb 2026 04:08 AM (IST)
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਹਲਕਾ ਕਰਤਾਰਪੁਰ ਅਧੀਨ ਆਉਂਦੇ ਮੰਡਲ ਪਚਰੰਗਾ ਦੇ ਪ੍ਰਧਾਨ ਬਲਵੰਤ ਕਾਹਲੋਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਡੇਰਾ ਸੱਚਖੰਡ ਬੱਲਾਂ ਪਹੁੰਚੇ, ਜਿੱਥੇ ਸੰਗਤਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਚਖੰਡ ਡੇਰਾ ਬੱਲਾਂ ਵਿਖੇ ਨਤਮਸਤਕ ਹੋ ਕੇ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਸੰਗਤਾਂ ਦੀ ਕਾਫ਼ੀ ਸਮੇਂ ਤੋਂ ਚੱਲ ਰਹੀ ਮੰਗ ਨੂੰ ਮੰਨਦੇ ਹੋਏ ਆਦਮਪੁਰ ਹਵਾਈ ਅੱਡੇ ਦਾ ਨਾਂ ਸੰਤ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ। ਇਸ ਫੈਸਲੇ ਨਾਲ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਈ ਹੈ, ਜਿਸ ਕਾਰਨ ਸੰਗਤਾਂ ’ਚ ਖੁਸ਼ੀ ਦੀ ਲਹਿਰ ਦੌੜ ਪਈ ਹੈ।