ਗੁਰੂਆਂ ਦੇ ਨਾਂ 'ਤੇ ਹਵਾਈ ਅੱਡੇ ਦਾ ਨਾਂ ਰੱਖਣ ਤੇ ਮੋਦੀ ਸਰਕਾਰ ਦਾ ਧੰਨਵਾਦ : ਬਲਵੰਤ ਕਾਹਲੋਂ
ਹਲਕਾ ਕਰਤਾਰਪੁਰ ਅਧੀਨ ਆਉਂਦੇ ਮੰਡਲ ਪਚਰੰਗਾ ਦੇ ਪ੍ਰਧਾਨ ਬਲਵੰਤ ਕਾਹਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਅਤੇ ਸੰਗਤਾਂ ਨੇ ਸ੍ਰੀ ਮੋਦੀ ਦਾ ਡੇਰਾ ਸੱਚਖੰਡ ਬੱਲਾਂ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ।
Publish Date: Tue, 03 Feb 2026 01:20 PM (IST)
Updated Date: Tue, 03 Feb 2026 01:22 PM (IST)
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ - ਹਲਕਾ ਕਰਤਾਰਪੁਰ ਅਧੀਨ ਆਉਂਦੇ ਮੰਡਲ ਪਚਰੰਗਾ ਦੇ ਪ੍ਰਧਾਨ ਬਲਵੰਤ ਕਾਹਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਅਤੇ ਸੰਗਤਾਂ ਨੇ ਸ੍ਰੀ ਮੋਦੀ ਦਾ ਡੇਰਾ ਸੱਚਖੰਡ ਬੱਲਾਂ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਚਖੰਡ ਡੇਰਾ ਬੱਲਾਂ ਵਿਖੇ ਨਤਮਸਤਕ ਹੋ ਕੇ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ ਅਤੇ ਸੰਗਤਾਂ ਦੀ ਕਾਫ਼ੀ ਸਮਾਂ ਪੁਰਾਣੀ ਮੰਗ ਆਦਮਪੁਰ ਹਵਾਈ ਅੱਡੇ ਨੂੰ ਗੁਰੂਆਂ ਦੇ ਨਾਂ 'ਤੇ ਕਰਨ ਦੀ ਸੀ। ਅੱਜ ਉਸ ਮੰਗ ਨੂੰ ਪੂਰਾ ਕੀਤਾ ਅਤੇ ਹਵਾਈ ਅੱਡੇ ਦਾ ਨਾਂ ਸੰਤ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ 'ਤੇ ਰੱਖ ਕੇ ਕਾਫ਼ੀ ਸਮੇਂ ਤੋਂ ਲਟਕ ਦੀ ਮੰਗ ਨੂੰ ਪੂਰਾ ਕੀਤਾ, ਜਿਸ ਨਾਲ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।