ਮਨਜੀਤ ਸ਼ੇਮਾਰੂ, ਜਲੰਧਰ : ਭਾਜਪਾ ਯੁਵਾ ਮੋਰਚਾ ਦੇ ਸੂਬਾ ਉਪ ਪ੍ਰਧਾਨ ਅਸ਼ੋਕ ਸਰੀਨ (ਐਡਵੋਕੇਟ) ਨੇ ਕੇਂਦਰ ਸਰਕਾਰ ਦੇ ਗ੍ਹਿ ਮੰਤਰਾਲੇ ਵੱਲੋਂ ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਸੀਆਰਪੀਐੱਫ ਨੂੰ 15 ਕਿਲੋਮੀਟਰ ਦੀ ਬਜਾਏ 50 ਕਿਲੋਮੀਟਰ ਸਰਹੱਦ ਨਾਲ ਲੱਗਦੇ ਖੇਤਰਾਂ 'ਚ ਹਰ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਕਰਨ ਦੇ ਅਧਿਕਾਰ ਦੇਣ ਵਾਲੇ ਫੈਸਲੇ ਦਾ ਸਵਾਗਤ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਇਸ ਫੈਸਲੇ 'ਤੇ ਪੰਜਾਬ 'ਚ ਸਰਹੱਦ ਪਾਰ ਤੋਂ ਹੋ ਰਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ, ਅੱਤਵਾਦੀ, ਵਿਦੇਸ਼ੀ ਗੈਰਕਨੂੰਨੀ ਹਥਿਆਰਾਂ ਦੀ ਤਸਕਰੀ ਸਮੇਤ ਦੇਸ਼ ਵਿਰੋਧੀ ਸਰਗਰਮੀਆਂ ਨੂੰ ਨੱਥ ਪਾਉਣ ਲਈ ਬਹੁਤ ਉਪਯੋਗੀ ਸਿੱਧ ਹੋਵੇਗਾ। ਪੰਜਾਬ ਸਰਕਾਰ ਤੇ ਪੁਲਿਸ ਇਸ ਨੂੰ ਰੋਕਣ 'ਚ ਬੇਵੱਸ, ਮਜਬੂਰ ਤੇ ਅਸਫਲ ਸਾਬਤ ਹੋਈ ਹੈ।