ਪ੍ਰੀਤੀ ਢੰਡਾ ਵੱਲੋਂ ਹਾਈਕਮਾਂਡ ਦਾ ਧੰਨਵਾਦ
ਦੁਬਾਰਾ ਮੰਡਲ ਪ੍ਰਧਾਨ ਨਿਯੁਕਤੀ ’ਤੇ ਪ੍ਰੀਤੀ ਢੰਡਾ ਵੱਲੋਂ ਹਾਈਕਮਾਂਡ ਦਾ ਧੰਨਵਾਦ
Publish Date: Sat, 10 Jan 2026 06:16 PM (IST)
Updated Date: Sun, 11 Jan 2026 04:07 AM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਭਾਰਤੀ ਜਨਤਾ ਪਾਰਟੀ ਰੁੜਕਾ ਕਲਾਂ ਦੀ ਮੰਡਲ ਪ੍ਰਧਾਨ ਪ੍ਰੀਤੀ ਢੰਡਾ ਨੇ ਦੁਬਾਰਾ ਇਹ ਜ਼ਿੰਮੇਵਾਰੀ ਸੌਂਪਣ ’ਤੇ ਪਾਰਟੀ ਹਾਈਕਮਾਂਡ, ਜ਼ਿਲ੍ਹਾ ਪ੍ਰਧਾਨ ਜਲੰਧਰ ਦਿਹਾਤੀ ਰਣਜੀਤ ਸਿੰਘ ਪਵਾਰ ਤੇ ਜ਼ਿਲ੍ਹਾ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪ੍ਰੀਤੀ ਢੰਡਾ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਸ ’ਤੇ ਉਹ ਖਰੀ ਉਤਰਣ ਲਈ ਦਿਨ-ਰਾਤ ਮਿਹਨਤ ਕਰਨਗੀਆਂ ਤੇ ਸੰਗਠਨ ਨੂੰ ਜੜਾਂ ਤੱਕ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਭਾਰਤੀ ਜਨਤਾ ਪਾਰਟੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚਲ ਰਹੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਿਰਾਸ਼ ਹੋ ਚੁੱਕੇ ਹਨ ਤੇ ਅਗਲੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਵੇਗਾ।