ਤਰਸੇਮ ਥਾਪਾ ਬਣੇ ਭਾਜਪਾ ਜਲੰਧਰ ਸ਼ਹਿਰੀ ਦੇ ਸਕੱਤਰ
ਤਰਸੇਮ ਥਾਪਾ ਬਣੇ ਭਾਜਪਾ ਜਲੰਧਰ ਸ਼ਹਿਰੀ ਦੇ ਸਕੱਤਰ
Publish Date: Sat, 24 Oct 2026 09:11 PM (IST)
Updated Date: Sun, 25 Oct 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਭਾਜਪਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਵਲੋੰ ਨਵੀਂ ਜ਼ਿਲ੍ਹਾ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਨਵੀਂ ਕਾਰਜਕਾਰਨੀ ’ਚ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਕਰੀਬੀ ਮੰਨੇ ਜਾਂਦੇ ਤਰਸੇਮ ਥਾਪਾ ਨੂੰ ਜ਼ਿਲ੍ਹਾ ਸਕੱਤਰ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਜਾਣਕਾਰੀ ਅਨੁਸਾਰ ਤਰਸੇਮ ਥਾਪਾ ਪਾਰਟੀ ਦੀਆਂ ਗਤੀਵਿਧੀਆਂ ’ਚ ਸਰਗਰਮ ਭੂਮਿਕਾ ਨਿਭਾਉਂਦੇ ਰਹੇ ਹਨ ਤੇ ਸੰਗਠਨ ਦੀ ਮਜ਼ਬੂਤੀ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ’ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਨਿਯੁਕਤੀ ਲਈ ਤਰਸੇਮ ਥਾਪਾ ਨੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਤੇ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਸੰਗਠਨ ਦੀ ਮਜ਼ਬੂਤੀ ਲਈ ਹਮੇਸ਼ਾ ਸਮਰਪਿਤ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਹੈ, ਉਸ ’ਤੇ ਖਰਾ ਉਤਰਨ ਲਈ ਉਹ ਪੂਰੀ ਮਿਹਨਤ ਨਾਲ ਕੰਮ ਕਰਨਗੇ ਤੇ ਭਾਜਪਾ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਸੰਗਠਨਾਤਮਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕਰਨਗੇ।