ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦਾ 10ਵੀਂ ਦਾ ਨਤੀਜਾ ਸ਼ਾਨਦਾਰ
ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ, ਸੁਖਮਨ ਸਿੰਘ ਨੇ ਮੈਰਿਟ ’ਚ ਬਣਾਈ ਥਾਂ
Publish Date: Tue, 12 May 2026 07:57 PM (IST)
Updated Date: Tue, 12 May 2026 08:00 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰਾਇਆ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ’ਚ ਸ਼੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ, ਅੱਟੀ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੇ ਪ੍ਰਿੰਸੀਪਲ ਬਲਜਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਕੁੱਲ 46 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਤੇ ਸਾਰੇ ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਏ। 15 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਵਿਦਿਆਰਥੀ ਸੁਖਮਨ ਸਿੰਘ ਨੇ 97.5 ਫੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ ਸਥਾਨ ਬਣਾਇਆ। ਮਨਪ੍ਰੀਤ ਕੌਰ ਨੇ 95.8 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ, ਜਦਕਿ ਹਰਜੋਤ ਦੁਲੇ ਨੇ 95 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਮ੍ਰਿਤਪ੍ਰੀਤ ਕੌਰ ਅਤੇ ਅਰਮਾਨ ਰਣਦੇਵ ਨੇ 94.15 ਫੀਸਦੀ ਅੰਕਾਂ ਨਾਲ ਚੌਥਾ ਸਥਾਨ ਹਾਸਲ ਕੀਤਾ। ਸਮ੍ਰਿਤ ਕੌਰ ਅਤੇ ਅਮਾਨਤ ਮਹਿਰੇ ਨੇ 93.8 ਫੀਸਦੀ ਅੰਕਾਂ ਨਾਲ ਪੰਜਵਾਂ ਸਥਾਨ ਅਤੇ ਤ੍ਰਿਸ਼ਾ ਨੇ 93.6 ਫੀਸਦੀ ਅੰਕਾਂ ਨਾਲ ਛੇਵਾਂ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਐੱਮ.ਡੀ. ਸੁਖਦੀਪ ਸਿੰਘ ਨੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਵਾਈਸ ਪ੍ਰਿੰਸੀਪਲ ਸੰਦੀਪ ਕੌਰ ਨੇ ਦੱਸਿਆ ਕਿ 25 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਇਸ ਮੌਕੇ ਰਵਿੰਦਰਜੀਤ ਕੌਰ, ਚਰਨਜੀਤ ਸਿੰਘ, ਮਨਪ੍ਰੀਤ ਕੌਰ, ਮੈਡਮ ਜੋਤੀ, ਸੁਨੀਤਾ ਰਾਣੀ ਅਤੇ ਗੁਰਜੀਤ ਕੌਰ ਸਮੇਤ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।