ਬ੍ਰਹਮਲੀਨ ਸੰਤ ਬਾਬਾ ਪ੍ਰੀਤਮ ਦਾਸ ਜੀ ਦੀ ਬਰਸੀ ਅੱਜ
ਬ੍ਰਹਮਲੀਨ ਸੰਤ ਬਾਬਾ ਪ੍ਰੀਤਮ ਦਾਸ ਜੀ ਦੀ 37ਵੀਂ ਸਾਲਾਨਾ ਬਰਸੀ ਅੱਜ ਮਨਾਈ ਜਾਵੇਗੀ
Publish Date: Fri, 15 May 2026 09:35 PM (IST)
Updated Date: Fri, 15 May 2026 09:36 PM (IST)
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ (ਬਾਬੇ ਜੌੜੇ) ਰਾਏਪੁਰ ਦੇ ਸੰਸਥਾਪਕ ਬ੍ਰਹਮਲੀਨ ਸੰਤ ਬਾਬਾ ਪ੍ਰੀਤਮ ਦਾਸ ਜੀ ਦੀ 37ਵੀਂ ਸਾਲਾਨਾ ਬਰਸੀ 16 ਮਈ ਨੂੰ ਮਨਾਈ ਜਾਵੇਗੀ। ਇਸ ਸਬੰਧੀ 14 ਮਈ ਤੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਬਾਬਾ ਨਿਰਮਲ ਦਾਸ ਜੀ ਨੇ ਦੱਸਿਆ ਕਿ 15 ਮਈ ਨੂੰ ਕਾਂਟੀਆਂ ਸ਼ਰੀਫ ਵਾਲੇ ਮਹਾਂਪੁਰਸ਼ ਸੰਗਤਾਂ ਨੂੰ ਪ੍ਰਵਚਨਾਂ ਰਾਹੀਂ ਨਿਹਾਲ ਕਰਨਗੇ, ਜਦਕਿ 16 ਮਈ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਮੌਕੇ ਪ੍ਰਸਿੱਧ ਰਾਗੀ, ਢਾਡੀ ਜਥੇ, ਸੰਤ ਮਹਾਂਪੁਰਸ਼ ਅਤੇ ਬੁੱਧੀਜੀਵੀ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਜਾਵੇਗਾ।