ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਕੀਤੀ ਵਿਉਂਤਬੰਦੀ
ਆਪ ਆਗੂਆਂ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਕੀਤੀ ਵਿਉਂਤਬੰਦੀ
Publish Date: Fri, 21 Nov 2025 09:21 PM (IST)
Updated Date: Sat, 22 Nov 2025 04:13 AM (IST)

ਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਅਗਵਾਈ ਹੇਠ ‘ਆਪ’ ਆਗੂਆ ਦੀ ਮੀਟਿੰਗ ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਸ਼ੁੱਕਰਵਾਰ ਨੂੰ ਇੰਪਰੂਵਮੈਂਟ ਟਰੱਸਟ ਦਫ਼ਤਰ ਵਿਖੇ ਅਗਲੇ ਮਹੀਨੇ ਹੋਣ ਵਾਲੀਆ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਮਹਿੰਦਰ ਭਗਤ ਤੇ ਹੋਰ ‘ਆਪ’ ਦੇ ਸੀਨੀਅਰ ਆਗੂਆਂ ਨੇ ਹਿੱਸਾ ਲਿਆ ਤੇ ਉਕਤ ਚੋਣਾਂ ਸਬੰਧੀ ਵਿਉਂਤਬੰਦੀ ਕੀਤੀ। ਮੀਟਿੰਗ ਦੀ ਅਗਵਾਈ ਕਰਦੇ ਹੋਏ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਟੀਮ ਵਰਕ, ਵਿਕਾਸ ਯਤਨਾਂ ਤੇ ਚੋਣ ਪ੍ਰਕਿਰਿਆ ’ਚ ਪੂਰੀ ਨਿਰਭਰਤਾ ਤੇ ਲੋਕਤੰਤਰਕ ਮੁੱਲਾਂ ਦੀ ਪਾਲਣਾ ’ਤੇ ਜ਼ੋਰ ਦਿੱਤਾ। ਉਨ੍ਹਾਂ ਵਰਕਰਾਂ ਨੂੰ ਹੁਲਾਰਾ ਦਿੱਤਾ ਕਿ ਚੋਣ ਮੁਹਿੰਮ ਦੌਰਾਨ ਨਿਰਪੱਖਤਾ, ਪਾਰਦਰਸ਼ਤਾ ਤੇ ਵਿਕਾਸ ਪੱਖੀ ਏਜੰਡੇ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਵਰਕਰਾਂ ਨੂੰ ਨਵੇਂ ਤਰੀਕਿਆਂ ਅਤੇ ਢੰਗਾਂ ਨਾਲ ਜ਼ਿਲ੍ਹੇ ’ਚ ਪਾਰਟੀ ਨੂੰ ਮਜ਼ਬੂਤ ਬਣਾਉਣ ਤੇ ਲੋਕੀ ਹਿੱਸਾ ਵਧਾਉਣ ਦੀ ਅਪੀਲ ਵੀ ਕੀਤੀ। ਇਸ ਤੋਂ ਮੀਟਿੰਗ ਦੌਰਾਨ ਚੋਣ ਦਾਅਵੇ, ਇਤਰਾਜ਼ਾਂ, ਵੋਟਰ ਸੂਚੀ ਤੇ ਚੋਣ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਨਾਲ ਚਲਾਉਣ ’ਤੇ ਵਿਸਥਾਰ ਨਾਲ ਚਰਚਾ ਹੋਈ। ਵਰਕਰਾਂ ਨੂੰ ਆਉਣ ਵਾਲੀਆਂ ਚੋਣਾਂ ਲਈ ਇੱਕਤਾ ਤੇ ਉਤਸ਼ਾਹ ਨਾਲ ਕੰਮ ਕਰਨ ਦੀ ਅਪੀਲ ਕੀਤੀ ਗਈ ਤਾਂ ਜੋ ਜਲੰਧਰ ਜ਼ਿਲ੍ਹੇ ’ਚ ਲੋਕਤੰਤਰ ਤੇ ਵਿਕਾਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਵਿਸ਼ੇਸ਼ ਮੀਟਿੰਗ ’ਚ ਹਲਕਾ ਇੰਚਾਰਜ ਆਦਮਪੁਰ ਪਵਨ ਕੁਮਾਰ ਟੀਨੂੰ, ਚੇਅਰਮੈਨ ਰਮਣੀਕ ਸਿੰਘ ਰੰਧਾਵਾ, ਹਲਕਾ ਇੰਚਾਰਜ ਸ਼ਾਹਕੋਟ ਪਿੰਦਰ ਪੰਡੋਰੀ, ਹਲਕਾ ਇੰਚਾਰਜ ਫਿਲੌਰ ਪ੍ਰੇਮ ਕੁਮਾਰ, ਜ਼ਿਲ੍ਹਾ ਪ੍ਰਧਾਨ ਪਰਦੀਪ ਦੁੱਗਲ, ਸੈਕਟਰੀ ਮਦਨ ਲਾਲ, ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ, ਸੰਜੇ ਅਟਵਾਲ, ਪਰਮਜੀਤ ਪੰਮਾ, ਜਸਵੀਰ ਧੰਜਲ ਸਮੇਤ ਹੋਰ ਆਗੂਆਂ ਨੇ ਵੀ ਹਿੱਸਾ ਲਿਆ।