ਸ਼ਰਧਾ ਨਾਲ ਮਨਾਇਆ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ
ਸ਼ਰਧਾ ਸਹਿਤ ਮਨਾਇਆ ਗਿਆ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ
Publish Date: Fri, 09 Jan 2026 07:43 PM (IST)
Updated Date: Fri, 09 Jan 2026 10:48 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਈਸ਼ਵਰ ਨਗਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਗੁਰਪ੍ਰੀਤ ਸਿੰਘ ਦੇ ਰਾਗੀ ਜੱਥੇ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਮਨਦੀਪ ਸਿੰਘ ਕਥਾਵਾਚਕ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਗੁਰੂ ਸਾਹਿਬ ਦੇ ਸੰਘਰਸ਼ਮਈ ਜੀਵਨ ਅਤੇ ਮਾਨਵਤਾ ਦੀ ਸੇਵਾ ਲਈ ਕੀਤੇ ਪਰਉਪਕਾਰੀ ਕਾਰਜਾਂ ਦੀ ਜਾਣਕਾਰੀ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਸਮਾਗਮ ਵਿੱਚ ਪ੍ਰਧਾਨ ਸਤਨਾਮ ਸਿੰਘ , ਚੇਅਰਮੈਨ ਗੁਰਬਚਨ ਸਿੰਘ ਅਰੋੜਾ, ਸਕੱਤਰ ਮਹਿੰਦਰ ਸਿੰਘ ਅਨੇਜਾ ਆਦਿ ਸੰਗਤਾਂ ਨੇ ਹਾਜ਼ਰੀ ਭਰੀ। --- ਗੁਰਦੁਆਰਾ ਮੁਹੱਲਾ ਚਾਹਿਆਮ ’ਚ ਵੀ ਮਨਾਇਆ ਆਗਮਨ ਪੁਰਬ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਮੁਹੱਲਾ ਚਾਹਿਆਮ ਬਸਤੀ ਸ਼ੇਖ ਵਿਖੇ ਵਿਸ਼ਾਲ ਕਵੀ ਦਰਬਾਰ ਸਜਾਇਆ ਗਿਆ, ਜਿਸ ਵਿੱਚ ਹਰਭਜਨ ਸਿੰਘ ਨਾਹਲ, ਗੁਰਦੀਪ ਸਿੰਘ ਉਜਾਲਾ, ਹਰਜਿੰਦਰ ਸਿੰਘ ਜਿੰਦੀ, ਹਰਬੰਸ ਸਿੰਘ ਕਲਸੀ ਅਤੇ ਗੁਰਪ੍ਰੀਤ ਸਿੰਘ ਸੋਨੂੰ ਨੇ ਆਪਣੀਆਂ ਕਵਿਤਾਵਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜੱਥੇਦਾਰ ਬਚਨ ਸਿੰਘ ਕਾਦੀਆਂ, ਸਕੱਤਰ ਜਸਬੀਰ ਸਿੰਘ ਸਚਦੇਵਾ ਅਤੇ ਖਜ਼ਾਨਚੀ ਹਰਬੰਸ ਸਿੰਘ ਆਦਿ ਸੰਗਤਾਂ ਹਾਜ਼ਰ ਸਨ।